ਪੰਜਾਬ

punjab

ETV Bharat / state

ਬਾਰਦਾਨੇ ਦੀ ਘਾਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਦੀ ਚੇਤਾਵਨੀ

ਕਣਕ ਦੀ ਖ਼ਰੀਦ ਨੂੰ ਲੈ ਕੇ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ। ਜ਼ਿਲਾ ਬਰਨਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ਼ ਅਤੇ ਲੀਡਰਸ਼ਿਪ ਨੇ ਡੀਸੀ ਬਰਨਾਲਾ ਨੂੰ ਸੌਂਪਿਆਂ ਮੰਗ ਪੱਤਰ। ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਤੋਂ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਪੂਰੀ ਕਰਨ ਦੀ ਕੀਤੀ ਮੰਗ। ਮੰਗ ਪੱਤਰ ਦੇਣ ਪਹੁੰਚੇ ਅਕਾਲੀ ਆਗੂਆਂ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ ਖੁਆਰੀ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

By

Published : Apr 24, 2021, 8:46 PM IST

ਬਾਰਦਾਨੇ ਦੀ ਘਾਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਦੀ ਚੇਤਾਵਨੀ
ਬਾਰਦਾਨੇ ਦੀ ਘਾਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਦੀ ਚੇਤਾਵਨੀ

ਬਰਨਾਲਾ: ਕਣਕ ਦੀ ਖ਼ਰੀਦ ਨੂੰ ਲੈ ਕੇ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ। ਜ਼ਿਲਾ ਬਰਨਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ਼ ਅਤੇ ਲੀਡਰਸ਼ਿਪ ਨੇ ਡੀਸੀ ਬਰਨਾਲਾ ਨੂੰ ਸੌਂਪਿਆਂ ਮੰਗ ਪੱਤਰ। ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਤੋਂ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਪੂਰੀ ਕਰਨ ਦੀ ਕੀਤੀ ਮੰਗ। ਮੰਗ ਪੱਤਰ ਦੇਣ ਪਹੁੰਚੇ ਅਕਾਲੀ ਆਗੂਆਂ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ ਖੁਆਲੀ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ।

The Shiromani Akali Dal (SAD) has warned of a struggle over the shortage of bardana
ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਕਣਕ ਦੀ ਖ਼ਰੀਦ ਨੂੰ ਲੈ ਕੇ ਮੰਡੀਆਂ ਦਾ ਸੀਜ਼ਨ ਜਾਰੀ ਹੈ। ਪਰ ਇਸ ਵਾਰ ਦਾਣਾ ਮੰਡੀਆਂ ਵਿੱਚ ਬਾਰਦਾਨੇ ਦੀ ਵੱਡੇ ਪੱਧਰ ’ਤੇ ਘਾਟ ਪਾਈ ਜਾ ਰਹੀ ਹੈ। ਪੰਜਾਬ ਦੀ ਸੱਤਾ ’ਤੇ ਕਾਬਜ਼ ਕਾਂਗਰਸ ਸਰਕਾਰ ਨੇ ਸਮਾਂ ਰਹਿੰਦੇ ਮੰਡੀਆਂ ਵਿੱਚ ਕਿਸੇ ਵੀ ਤਰਾ ਦੇ ਪ੍ਰਬੰਧ ਨਹੀਂ ਕੀਤੇ। ਜਿਸ ਕਰਕੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਲੈ ਕੇ ਕਈ-ਕਈ ਦਿਨ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਇਸ ਪ੍ਰੇਸ਼ਾਨੀ ਲਈ ਕਾਂਗਰਸ ਸਰਕਾਰ ਜਿੰਮੇਵਾਰ ਹੈ। ਉਹਨਾਂ ਜ਼ਿਲਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਬਾਰਦਾਨੇ ਦੀ ਘਾਟ ਪੂਰੀ ਕਰਕੇ ਕਿਸਾਨਾਂ ਦੀ ਫ਼ਸਲ ਖ਼ਰੀਦੀ ਜਾਵੇ ਨਹੀਂ ਤਾਂ ਅਕਾਲੀ ਦਲ ਵਲੋਂ ਇਸ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ABOUT THE AUTHOR

...view details