ਪੰਜਾਬ

punjab

ETV Bharat / state

ਕੱਚੇ ਸਿਹਤ ਕਾਮਿਆਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ - ਕੌਮੀ ਸਿਹਤ ਮਿਸ਼ਨ

ਕੱਚੇ ਮੁਲਾਜ਼ਮਾਂ ਦੀ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ ਹੈ।ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਸਿਹਤ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਸਿਹਤ ਵਿਭਾਗ ਵਿੱਚ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਪਰੰਤੂ ਅਜੇ ਤੱਕ ਉਨ੍ਹਾਂ ਨੂੰ ਸਿਹਤ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਗਿਆ।

ਕੱਚੇ ਸਿਹਤ ਕਾਮਿਆਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ
ਕੱਚੇ ਸਿਹਤ ਕਾਮਿਆਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ

By

Published : May 8, 2021, 10:46 PM IST

ਬਰਨਾਲਾ: ਪੰਜਾਬ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਿਥੇ ਲਗਾਤਾਰ ਜਾਰੀ ਹੈ, ਉਥੇ ਕੌਮੀ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਸਿਹਤ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ। ਚੌਥੇ ਦਿਨ ਵੀ ਸਿਹਤ ਵਿਭਾਗ ਦੇ ਕੱਚੇ ਕਾਮੇ ਹੜਤਾਲ ਤੇ ਰਹੇ। ਪ੍ਰਦਰਸ਼ਨਕਾਰੀ ਕਾਮਿਆਂ ਵੱਲੋਂ ਸਿਹਤ ਵਿਭਾਗ ਵਿਚ ਲੰਬੇ ਸਮੇਂ ਤੋਂ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਕੱਚੇ ਸਿਹਤ ਕਾਮਿਆਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ

ਇਸ ਮੌਕੇ ਗੱਲਬਾਤ ਕਰਦਿਆਂ ਸਿਹਤ ਕਾਮਿਆਂ ਨੇ ਕਿਹਾ ਕਿ ਉਹ ਲਗਾਤਾਰ ਪਿਛਲੇ ਇਕ ਸਾਲ ਤੋਂ ਕੋਰੋਨਾ ਕਾਲ ਵਿਚ ਫਰੰਟਲਾਈਨ 'ਤੇ ਰਹਿ ਕੇ ਕੰਮ ਕਰ ਰਹੇ ਹਨ। ਕਈ ਕਈ ਸਾਲਾਂ ਤੋਂ ਉਹ ਸਿਹਤ ਵਿਭਾਗ ਵਿੱਚ ਕੱਚੇ ਮੁਲਾਜ਼ਮਾਂ ਦੇ ਤੌਰ ਤੇ ਕੰਮ ਕਰ ਰਹੇ ਹਨ। ਸਰਕਾਰ ਵੱਲੋਂ ਚਾਰ ਸਾਲ ਪਹਿਲਾਂ ਚੋਣਾਂ ਮੌਕੇ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ।

ਕੋਰੋਨਾ ਕਾਲ ਦੌਰਾਨ ਵੀ ਉਨ੍ਹਾਂ ਨੂੰ ਸਿਹਤ ਮੰਤਰੀ ਨੇ ਸਿਹਤ ਵਿਭਾਗ ਵਿੱਚ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਪਰੰਤੂ ਅਜੇ ਤੱਕ ਉਨ੍ਹਾਂ ਨੂੰ ਸਿਹਤ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਗਿਆ ਜਦਕਿ ਸਿਹਤ ਮੰਤਰੀ ਵੱਲੋਂ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਨੌੰ ਪ੍ਰਤੀਸ਼ਤ ਵਾਧੇ ਦਾ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਨੂੰ ਉਨ੍ਹਾਂ ਦੀ ਜਥੇਬੰਦੀ ਵੱਲੋਂ ਸਿਰੇ ਤੋਂ ਖਾਰਜ ਕਰਕੇ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਿੰਨਾਂ ਸਮਾਂ ਉਹਨਾਂ ਨੂੰ ਸਿਹਤ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਜਾਂਦਾ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜੋ:ਲੌਕਡਾਊਨ ਦੌਰਾਨ ਸਰਕਾਰੀ ਗੱਡੀ 'ਚ ਸ਼ਰਾਬ ਖਰੀਦਣ ਪਹੁੰਚੇ ਕੁੱਝ ਲੋਕ

ABOUT THE AUTHOR

...view details