ਪੰਜਾਬ

punjab

ETV Bharat / state

ਸਕੂਲ ਬੱਸ ਡਰਾਇਵਰ ਉਤੇ ਹਮਲਾ ਕਰਨ ਵਾਲੇ ਨੌਜਵਾਨ ਗ੍ਰਿਫਤਾਰ - attacked on the school bus driver in barnala

ਸਕੂਲੀ ਬੱਚਿਆਂ ਨਾਲ ਭਰੀ ਬੱਸ ਦੇ ਡਰਾਇਵਰ ਉਤੇ ਤਿੰਨ ਨੌਜਵਾਨਾ ਨੇ ਹਮਲਾ ਕਰ ਦਿੱਤਾ ਜਿਸ ਕਾਰਨ ਡਰਾਇਵਰ ਜ਼ਖਮੀ ਹੈ ਹਮਲੇ ਦਾ ਕਾਰਨ ਵਿਦਿਆਰਥਣ ਨਾਲ ਛੇੜਛਾੜ ਕਰਨ ਤੋਂ ਰੋਕਣਾ ਦੱਸਿਆ ਜਾ ਰਿਹਾ ਹੈ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ

The youth arrested who attacked on the school bus driver
The youth arrested who attacked on the school bus driver

By

Published : Aug 20, 2022, 1:32 PM IST

Updated : Aug 20, 2022, 1:55 PM IST

ਬਰਨਾਲਾ: ਬਰਨਾਲਾ ਵਿਖੇ 3 ਦਿਨ ਪਹਿਲਾਂ ਬੱਚਿਆਂ ਨਾਲ ਭਰੀ ਬੱਸ ਦੇ ਡਰਾਈਵਰ ਉਤੇ ਹਮਲਾ (Attack on the school bus driver) ਕਰਕੇ ਉਸ ਨੂੰ ਜ਼ਖਮੀ ਕਰਨ ਵਾਲੇ 3 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਦਕਿ ਦੋ ਫਰਾਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਜਾਰੀ ਹੈ। ਮੁੰਡੀਆਂ ਨੂੰ ਬੱਚੀ ਨਾਲ ਛੇੜਛਾੜ ਕਰਨ ਤੋਂ ਡਰਾਈਵਰ ਨੇ ਰੋਕਿਆ ਸੀ, ਜਿਸਦੀ ਰੰਜਿਸ਼ ਤਹਿਤ ਬੱਸ ਡਰਾਈਵਰ 'ਤੇ ਹਮਲਾ ਕੀਤਾ ਗਿਆ।

attacked on the school bus driver

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐਸ.ਐਚ.ਓ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੀ 16 ਅਗਸਤ ਨੂੰ ਕੇਂਦਰੀ ਵਿਦਿਆਲਿਆ ਸਕੂਲ (Kendriya Vidyalaya School) ਦੀ ਬੱਸ ਦੇ ਡਰਾਇਵਰ 'ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ (Assault on driver with sharp weapons) ਕਰ ਦਿੱਤਾ ਸੀ। ਜਿਸ ਵਿੱਚ 35 ਦੇ ਕਰੀਬ ਬੱਚੇ ਸਵਾਰ ਸਨ। ਇਸ ਹਮਲੇ ਵਿੱਚ ਡਰਾਈਵਰ ਜ਼ਖਮੀ ਹੋ ਗਿਆ ਸੀ ਅਤੇ ਬੱਚੇ ਬੁਰੀ ਤਰ੍ਹਾਂ ਘਬਰਾ ਗਏ ਸਨ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਬੱਸ ’ਤੇ ਹਮਲਾ ਕਰਨ ਦਾ ਕਾਰਨ ਇਹ ਸੀ ਕਿ ਕੁਝ ਦਿਨ ਪਹਿਲਾਂ ਇੱਕ ਲੜਕੇ ਨੂੰ ਬੱਸ ਡਰਾਈਵਰ ਵੱਲੋਂ ਲੜਕੀ ਨਾਲ ਛੇੜਛਾੜ ਕਰਨ ਤੋਂ ਰੋਕਿਆ ਗਿਆ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਮੁਲਜ਼ਮਾਂ ਨੇ ਬੱਚਿਆਂ ਨਾਲ ਭਰੀ ਬੱਸ ’ਤੇ ਹਮਲਾ ਕਰ ਦਿੱਤਾ ਅਤੇ ਡਰਾਈਵਰ ਨੂੰ ਜ਼ਖ਼ਮੀ ਕਰ, ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮ 12ਵੀਂ ਜਮਾਤ ਦੇ ਵਿਦਿਆਰਥੀ (Students of class 12) ਹਨ ਅਤੇ ਇਨ੍ਹਾਂ ਖ਼ਿਲਾਫ਼ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ ਅਤੇ ਬਾਕੀ 2 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :-ਮੀਂਹ ਕਾਰਨ ਪਠਾਨਕੋਟ ਅਤੇ ਹਿਮਾਚਲ ਨੂੰ ਜੋੜਨ ਵਾਲੀ ਚੱਕੀ ਟਰੇਨ ਦਾ ਪੁਲ ਟੁੱਟਿਆ

Last Updated : Aug 20, 2022, 1:55 PM IST

ABOUT THE AUTHOR

...view details