ਬਰਨਾਲਾ :ਪੰਜਾਬ ਤੇ ਯੂ.ਟੀ. ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ 29ਜੁਲਾਈ ਨੂੰ ਛੇਵੇਂ ਪੇਅ ਕਮਿਸ਼ਨ ਚ ਮੁਲਾਜ਼ਮ ਪੱਖੀ ਸੋਧਾਂ ਕਰਵਾ ਕੇ ਲਾਗੂ ਕਰਵਾਉਣ, ਨਵੀਂ ਪੈਨਸ਼ਨ ਰੱਦ ਕਰਕੇ ਪੁਰਾਣੀ ਪੈਨਸ਼ਨ ਲਾਗੂ ਕਰਨ,ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਤੇ ਹੋਰ ਮੁਲਾਜ਼ਮ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਪਟਿਆਲਾ ਵਿਖੇ 'ਹੱਲਾ ਬੋਲ' ਰੈਲੀ ਕੀਤੀ ਜਾ ਰਹੀ ਹੈ।
ਇਸ ਤਹਿਤ ਪਿੰਡ ਠੀਕਰੀਵਾਲ ਦੇ ਸਮੂਹ ਮੁਲਾਜ਼ਮਾਂ/ਪੈਨਸ਼ਨਰਜ਼ ਨੇ ਪਹਿਲਕਦਮੀ ਕਰਦੇ ਹੋਏ ਆਪੋ-ਆਪਣੀਆਂ ਜਥੇਬੰਦੀਆਂ ਤੋਂ ਉੱਪਰ ਉੱਠ ਕੇ ਸਾਂਝੇ ਤੌਰ ਤੇ ਪਿੰਡ ਵਿੱਚੋਂ ਹੀ ਬੱਸਾਂ ਭਰ ਕੇ ਪਟਿਆਲਾ ਵਿਖੇ 29ਜੁਲਾਈ ਨੂੰ ਹੱਲਾ ਬੋਲ ਰੈਲੀ ਚ' ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਪਿੰਡ ਦੇ ਸਮੂਹ ਮੁਲਾਜ਼ਮਾਂ/ਪੈਨਸ਼ਨਰਜ਼ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਠੀਕਰੀਵਾਲਾ ਵਿਖੇ ਮੀਟਿੰਗ ਬੁਲਾਈ ਗਈ। ਜਿਸ ਵਿੱਚ ਮੁਲਾਜ਼ਮ ਆਗੂ ਕਰਮਜੀਤ ਬੀਹਲਾ, ਰਾਜੀਵ ਕੁਮਾਰ, ਤਰਸੇਮ ਭੱਠਲ, ਅਨਿਲ ਕੁਮਾਰ, ਹਰਿੰਦਰ ਕੁਮਾਰ ਨੇ ਵਿਸੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਪਿੰਡ ਠੀਕਰੀਵਾਲਾ ਦੇ ਪੁਰਾਣੇ ਇਤਿਹਾਸ ਨੂੰ ਯਾਦ ਕਰਦਿਆਂ ਸੇਵਾ ਸਿੰਘ ਠੀਕਰੀਵਾਲਾ ਦੇ ਪਟਿਆਲਾ ਰਿਆਸਤ ਤੇ ਰਜਵਾੜਾਸ਼ਾਹੀ ਖਿਲਾਫ਼ ਕੀਤੇ ਸੰਘਰਸ਼ਾਂ ਨੂੰ ਯਾਦ ਕਰਦਿਆਂ ਸਮੂਹ ਮੁਲਾਜ਼ਮਾਂ/ਪੈਨਸ਼ਨਰਜ਼ ਨੂੰ ਲੋਕ ਵਿਰੋਧੀ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿਰੁੱਧ ਉਸੇ ਜੋਸ਼ ਤੇ ਸ਼ਹੀਦਾਂ ਤੋਂ ਪ੍ਰੇਰਨਾ ਲੈਂਦਿਆਂ ਕੁੱਦਣ ਲਈ ਪ੍ਰੇਰਿਤ ਕੀਤਾ। ਜਿਸ ਤੇ ਸਮੂਹ ਮੁਲਾਜ਼ਮਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਇਹ ਵੀ ਪੜ੍ਹੋ : ਸਿੱਧੂ ਦੇ ਕਾਰਜਕਾਰੀ ਪ੍ਰਧਾਨਾਂ 'ਤੇ ਵਿਰੋਧੀਆਂ ਦੇ ਤੰਜ