ਪੰਜਾਬ

punjab

ETV Bharat / state

Road Accident: ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਗੰਭੀਰ ਜ਼ਖ਼ਮੀ, ਕਾਰ ਵਿੱਚੋਂ ਨਜਾਇਜ਼ ਸ਼ਰਾਬ ਬਰਾਮਦ - Road Accident

ਬਰਨਾਲਾ-ਕੱਟੂ ਰੋਡ 'ਤੇ ਪੈਂਦੇ ਪਿੰਡ ਉੱਪਲੀ ਨਜ਼ਦੀਕ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿਥੇ ਇੱਕ ਕਾਰ ਵਲੋਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।

ਹਾਦਸੇ 'ਚ ਤਿੰਨ ਨੌਜਵਾਨ ਜ਼ਖ਼ਮੀ
ਹਾਦਸੇ 'ਚ ਤਿੰਨ ਨੌਜਵਾਨ ਜ਼ਖ਼ਮੀ

By ETV Bharat Punjabi Team

Published : Nov 17, 2023, 7:39 AM IST

ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਅਤੇ ਉਸ ਦੇ ਰਿਸ਼ਤੇਦਾਰ ਤੇ ਪੁਲਿਸ

ਬਰਨਾਲਾ: ਬੀਤੀ ਰਾਤ ਬਰਨਾਲਾ-ਕੱਟੂ ਰੋਡ 'ਤੇ ਪੈਂਦੇ ਪਿੰਡ ਉੱਪਲੀ ਵਿਖੇ ਸੜਕ ਹਾਦਸਾ ਵਾਪਰ ਗਿਆ। ਇੱਕ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ। ਘਟਨਾ ਵਿੱਚ ਤਿੰਨੋਂ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਬਰਨਾਲਾ ਤੋਂ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਕਾਰ ਚਾਲਕ ਮੌਕੇ 'ਤੇ ਕਾਰ ਛੱਡ ਕੇ ਫਰਾਰ ਹੋ ਗਿਆ ਅਤੇ ਕਾਰ 'ਚੋਂ 28 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੀੜਤਾਂ ਨੇ ਦੱਸਿਆ ਤੇਜ਼ ਰਫ਼ਤਾਰ ਗੱਡੀ ਨੇ ਮਾਰੀ ਟੱਕਰ: ਇਸ ਮੌਕੇ 'ਤੇ ਗੱਲਬਾਤ ਕਰਦੇ ਹੋਏ ਘਟਨਾ 'ਚ ਜ਼ਖਮੀ ਹੋਏ ਨੌਜਵਾਨ ਅਤੇ ਉਸਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਆਪਣੇ ਬਾਈਕ 'ਤੇ ਘਰ ਪਰਤ ਰਹੇ ਸਨ ਕਿ ਪਿੰਡ ਉੱਪਲੀ ਦੇ ਕੋਲ ਸਾਹਮਣੇ ਤੋਂ ਆ ਰਹੀ ਸਵਿਫਟ ਦੇ ਚਾਲਕ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਉਹਨਾਂ ਦੇ ਸਿਰ ਅਤੇ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ 'ਚ ਨੌਜਵਾਨਾਂ ਨੂੰ ਬਰਨਾਲਾ ਹਸਪਤਾਲ ਤੋਂ ਚੰਡੀਗੜ੍ਹ ਰੈਫਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਗੱਡੀ ਵਿੱਚੋਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਉਨ੍ਹਾਂ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਗੱਡੀ 'ਚੋਂ ਨਾਜਾਇਜ਼ ਸ਼ਰਾਬ ਬਰਾਮਦ, ਪੁਲਿਸ ਜਾਂਚ ਸ਼ੁਰੂ: ਇਸ ਸਬੰਧੀ ਜਾਂਚ ਪੁਲਿਸ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕੰਟਰੋਲ ਰੂਮ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਉੱਪਲੀ ਨੇੜੇ ਇਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ ਹਨ। ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 28 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈਆਂ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ABOUT THE AUTHOR

...view details