ਪੰਜਾਬ

punjab

ETV Bharat / state

ਚੋਣਾਂ ਦੇ ਮੱਦੇਨਜ਼ਰ ਪੁਲਿਸ ਦੀ ਮੁਸਤੈਦੀ, 1 ਕਿਲੋ ਅਫ਼ੀਮ ਸਣੇ ਤਿੰਨ ਕੀਤੇ ਕਾਬੂ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੁਲਿਸ ਅਲਰਟ ਹੋ ਗਈ ਹੈ। ਬਰਨਾਲਾ ਵਿੱਖੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਕਿਲੋ ਅਫ਼ੀਮ ਬਰਾਮਦ ਕੀਤੀ ਹੈ।

1 ਕਿਲੋ ਅਫ਼ੀਮ ਸੇਮਤ ਤਿੰਨ ਲੋਕ ਗ੍ਰਿਫ਼ਤਾਰ

By

Published : Mar 27, 2019, 8:08 AM IST

ਬਰਨਾਲਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਪੰਜਾਬ ਅਤੇ ਪੁਲਿਸ ਦੀ ਮੁਸਤੈਦੀ ਵੱਧ ਗਈ ਹੈ। ਇਸਦੇ ਤਹਿਤ ਜ਼ਿਲ੍ਹਾ ਦੇ ਕਸਾਬਾ ਹੰਢਿਆਇਆ ਕੋਲ ਸਮਗਲਿੰਗ ਨੂੰ ਰੋਕਣ ਲਈ ਪੁਲਿਸ ਵੱਲੋਂ ਚੈੱਕ ਪੋਸਟ ਬਣਾਈ ਗਈ ਹੈ। ਇਸ ਚੈੱਕ ਪੋਸਟ ਉੱਤੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾਂਦੀ ਹੈ।

1 ਕਿਲੋ ਅਫ਼ੀਮ ਸੇਮਤ ਤਿੰਨ ਲੋਕ ਗ੍ਰਿਫ਼ਤਾਰ

ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਦੋ ਮੋਟਰਸਾਈਕਲਾਂ ਉੱਤੇ ਸਵਾਰ ਤਿੰਨ ਲੋਕਾਂ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ 1 ਕਿਲੋ ਅਫ਼ੀਮ ਬਰਾਮਦ ਕੀਤੀ।

ਪੁਲੀਸ ਨੇ ਮੌਕੇ ਉੱਤੇ ਹੀ ਕਾਰਵਾਈ ਕਰਦੇ ਹੋਏ ਦੋਹਾਂ ਮੋਟਰਸਾਈਕਲਾਂ ਉੱਤੇ ਸਵਾਰ ਤਿੰਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਬਰਾਮਦ ਕੀਤੀ ਗਈ ਅਫ਼ੀਮ ਸਮੇਤ ਦੋਵੇਂ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਏ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਾਜੇਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਮੁਖਬਰੀ ਤੋਂ ਬਾਅਦ ਨਾਕਾਬੰਦੀ ਦੌਰਾਨ ਦੋਵੇਂ ਮੋਟਰਸਾਈਕਲ ਸਵਾਰ ਵਿਅਕਤੀਆਂ ਕੋਲੋਂ 300 ਗ੍ਰਾਮ ਅਤੇ ਤਕਰੀਬਨ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਫ਼ੀਮ ਦਾ ਭਾਰ ਤਕਰੀਬਨ ਇੱਕ ਕਿਲੋਗ੍ਰਾਮ ਬਣਦਾ ਹੈ। ਮੁਲਜ਼ਮਾਂ ਵਿਰੁੱਧ ਐੱਨਡੀਪੀਐੱਸ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ABOUT THE AUTHOR

...view details