ਬਰਨਾਲਾ : ਸਿਹਤ ਵਿਭਾਗ ਬਰਨਾਲਾ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਹਸਪਤਾਲ ਬਰਨਾਲਾ ਵਿਖੇ ਸਿਵਲ ਸਰਜਨ ਵੱਲੋਂ ਡਾਕਟਰਾਂ ਤੇ ਸਿਹਤ ਵਿਭਾਗ ਦੀ ਟੀਮ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਕੋਰੋਨਾ ਵਇਰਸ ਦੇ ਲੱਛਣਾਂ ਤੇ ਇਸ ਤੋਂ ਬਚਾਅ ਸਬੰਧੀ ਮਹੱਤਵਪੂਰਣ ਗੱਲਾਂ ਸਾਂਝੀਆਂ ਕੀਤੀਆਂ।
ਕੋਰੋਨਾ ਵਾਇਰਸ ਤੋਂ ਬਚਾਅ ਲਈ ਸਮੇਂ ਸਿਰ ਕੋਵਿਡ ਟੈਸਟ ਕਰਵਾਉਣਾ ਜ਼ਰੂਰੀ: ਸਿਵਲ ਸਰਜਨ - ਸਮੇਂ ਸਿਰ ਕੋਵਿਡ ਟੈਸਟ ਕਰਵਾਉਣਾ ਜ਼ਰੂਰੀ
ਸਿਹਤ ਵਿਭਾਗ ਬਰਨਾਲਾ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਨੇ ਕੋਰੋਨਾ ਲਈ ਵੈਕਸੀਨ ਪ੍ਰਕੀਰਿਆ ਸ਼ੁਰੂ ਹੋਣ ਤੱਕ ਲੋਕਾਂ ਨੂੰ ਬਚਾਅ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਮੇਂ ਸਿਰ ਕੋਵਿਡ ਟੈਸਟ ਕਰਵਾਉਣ ਨੂੰ ਜ਼ਰੂਰੀ ਦੱਸਿਆ।
ਡਾ. ਸੁਖਜੀਵਨ ਨੇ ਦੱਸਿਆ ਕਿ ਮੌਜੂਦਾ ਸਮੇ 'ਚ ਜੋ ਮਰੀਜ਼ ਉਨ੍ਹਾਂ ਕੋਲ ਪੁੱਜ ਰਹੇ ਹਨ, ਉਹ ਜ਼ਿਆਦਾਤਰ ਬਿਮਾਰ ਹੁੰਦੇ ਹਨ। ਮਰੀਜ਼ਾਂ 'ਚ ਜ਼ਿਆਦਾਤਰ ਖਾਂਸੀ, ਜੁਕਾਮ, ਬੁਖਾਰ ਤੇ ਹੋਰਨਾਂ ਬਿਮਾਰੀਆਂ ਦੇ ਲੱਛੜ ਵੇਖਣ ਨੂੰ ਮਿਲ ਰਹੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਸ਼ੁਰੂਆਤੀ ਲੱਛਣ ਵੀ ਅਜਿਹੇ ਹੀ ਹੁੰਦੇ ਹਨ। ਜਿਸ ਕਾਰਨ ਲੋਕ ਇਸ ਨੂੰ ਆਮ ਵਾਇਰਲ ਬੁਖਾਰ ਸਮਝ ਕੇ ਘਰੇਲੂ ਨੁਸਖੇ ਰਾਹੀਂ ਇਲਾਜ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਨਾਲ ਮਰੀਜ਼ ਦੀ ਹਾਲਤ ਹੋਰ ਵਿਗੜ ਜਾਂਦੀ ਹੈ। ਕੋਰੋਨਾ ਮਰੀਜ਼ਾਂ ਦੇ ਇਲਾਜ 'ਚ ਦੇਰੀ ਹੋਣ ਦੇ ਚਲਦੇ ਉਨ੍ਹਾਂ ਦੀ ਸਿਹਤ ਦਿਨ-ਬ-ਦਿਨ ਖ਼ਰਾਬ ਹੋ ਜਾਂਦੀ ਹੈ ਤੇ ਕਈ ਵਾਰ ਤਕਲੀਫ ਵੱਧਣ ਨਾਲ ਮਰੀਜ਼ ਦੀ ਜਾਨ ਵੀ ਚੱਲੀ ਜਾਂਦੀ ਹੈ
ਸਿਵਲ ਸਰਜਨ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਹਿਸੂਸ ਹੋਣ, ਜਾਂ ਕਿਸੇ ਮਰੀਜ਼ ਦੇ ਸੰਪਰਕ 'ਚ ਆਉਣ ਮਗਰੋਂ ਤੁਰੰਤ ਕੋਵਿਡ ਟੈਸਟ ਕਰਵਾਉਣ ਦੀ ਸਲਾਹ ਦਿੱਤੀ । ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਾਅਚ ਲਈ ਸਮੇਂ ਸਿਰ ਕੋਵਿਡ ਟੈਸਟ ਕਰਵਾਉਣਾ ਜ਼ਰੂਰੀ ਹੈ ਤਾਂ ਜੋ ਸਮੇਂ ਰਹਿੰਦੇ ਮਰੀਜ਼ ਦੀ ਜਾਨ ਬਚਾਈ ਜਾ ਸਕੇ। ਸਿਵਲ ਸਰਜਨ ਨੇ ਕਿਹਾ ਕਿ ਜਦੋਂ ਤੱਕ ਕੋਰੋਨਾ ਲਈ ਵੈਕਸੀਨ ਪ੍ਰਕੀਰਿਆ ਸ਼ੁਰੂ ਨਹੀਂ ਹੋ ਜਾਂਦੀ ਉਦੋਂ ਤੱਕ ਸਾਨੂੰ ਸਭ ਨੂੰ ਆਪਣਾ ਬਚਾਅ ਰੱਖਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ,ਮਾਸਕ ਦੀ ਵਰਤੋਂ, ਤੇ ਸਮਾਜਿਕ ਦੂਰੀ ਬਣਾਏ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ 'ਚ ਕੋਰੋਨਾ ਸਬੰਧੀ ਲੱਛਣ ਨਜ਼ਰ ਆਉਂਦੇ ਹਨ ਤਾਂ ਫੌਰੀ ਤੌਰ 'ਤੇ ਸਿਹਤ ਵਿਭਾਗ ਨਾਲ ਰਾਬਤਾ ਕਰਕੇ ਇਲਾਜ ਸ਼ੁਰੂ ਕਰਵਾਇਆ ਜਾਵੇ।