ਪੰਜਾਬ

punjab

ETV Bharat / state

ਉੱਚ ਅਧਿਕਾਰੀਆਂ ਨੇ ਖੇਤੀਬਾੜੀ ਵਿਭਾਗ ਦੀ ਟੀਮ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ - ਖੇਤੀਬਾੜੀ ਵਿਭਾਗ ਦੀ ਟੀਮ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਭਦੌੜ ਵਿਖੇ ਕੀਟਨਾਸ਼ਕ ਦੀ ਦੁਕਾਨ ਉੱਤੇ ਚੈਕਿੰਗ ਦੇ ਦੌਰਾਨ ਬਲਾਕ ਖੇਤੀਬਾੜੀ ਅਫਸਰ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਦੀ ਨਿਖੇਧੀ ਕਰਦਿਆਂ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਖੇਤੀਬਾੜੀ ਵਿਭਾਗ ਦੀ ਟੀਮ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
ਖੇਤੀਬਾੜੀ ਵਿਭਾਗ ਦੀ ਟੀਮ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

By

Published : Mar 18, 2021, 12:33 PM IST

ਬਰਨਾਲਾ : ਭਦੌੜ ਵਿਖੇ ਕੀਟਨਾਸ਼ਕ ਦੀ ਦੁਕਾਨ ਉੱਤੇ ਚੈਕਿੰਗ ਦੇ ਦੌਰਾਨ ਬਲਾਕ ਖੇਤੀਬਾੜੀ ਅਫਸਰ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ ਦੋਰਾਹਾ ਤੋਂ ਬਲਾਕ ਖੇਤੀਬਾੜੀ ਅਫਸਰ ਡਾ.ਦਿਲਬਾਗ ਸਿੰਘ ਆਪਣੀ ਟੀਮ ਨਾਲ ਪਾਇਲ ਵਿਖੇ ਨਿਊ ਕਿਸਾਨ ਫਰਟੀਲਾਈਜ਼ਰ ਨਾਂਅ ਦੀ ਦੁਕਾਨ ਉੱਤੇ ਕੀਟਨਾਸ਼ਕ ਦਵਾਈਆਂ ਦੀ ਚੈਕਿੰਗ ਕਰਨ ਲਈ ਗਏ ਸਨ। ਦੁਕਾਨ ਮਾਲਕ ਤੇ ਕੁੱਝ ਅਣਪਛਾਤੇ ਲੋਕਾਂ ਵੱਲੋਂ ਉਨ੍ਹਾਂ ਤੇ ਖੇਤੀਬਾੜੀ ਵਿਭਾਗ ਦੀ ਟੀਮ 'ਤੇ ਹਮਲਾ ਕੀਤਾ। ਹਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਡਾ. ਦਿਲਬਾਗ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੁਕਾਨ ਮਾਲਕ ਸਣੇ 6 ਅਣਪਛਾਤੇ ਲੋਕਾਂ ਉੱਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਕੜੇ ਸ਼ਬਦਾਂ 'ਚ ਇਸ ਘਟਨਾ ਦੀ ਨਿੰਦਿਆ ਕੀਤੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭੱਵਿਖ 'ਚ ਅਜਿਹੀ ਘਟਨਾ ਨਾ ਵਾਪਰੇ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਆਪਣੀ ਡਿਊਟੀ ਕਰ ਰਹੇ ਮੁਲਾਜ਼ਮਾਂ ਨਾਲ ਅਜਿਹਾ ਵਿਵਹਾਰ ਕਰਨਾ ਗ਼ਲਤ ਹੈ। ਉਨ੍ਹਾਂ ਕਿਹਾ ਜੇਕਰ ਪੁਲਿਸ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ABOUT THE AUTHOR

...view details