ਬਰਨਾਲਾ: ਖੇਤੀ ਕਾਨੂੰਨਾ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੇ ਚਲਦਿਆਂ 8 ਮਾਰਚ ਨੂੰ ਦਿੱਲੀ ਦੇ ਬਾਰਡਰਾਂ ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਵਿਸ਼ਵ ਔਰਤ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਦਿੱਲੀ ਦੇ ਟਿਕਰੀ ਬਾਰਡਰ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਔਰਤ ਮਹਾਂਰੈਲੀ ਰੈਲੀ ਕੀਤੀ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਵੱਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਔਰਤਾਂ ਨੂੰ ਦਿੱਲੀ ਜਾਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਜਿਸ ਲਈ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਔਰਤਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਸ ਟਰੈਕਟਰ ਮਾਰਚ ਦੌਰਾਨ ਔਰਤਾਂ ਵਿਰੁੱਧ ਚਲਾਉਂਦੀਆਂ ਵੀ ਦਿਖਾਈ ਦਿੱਤੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਔਰਤ ਦਿਵਸ ਮੌਕੇ ਔਰਤਾਂ ਸ਼ਾਮਲ ਹੋਣਗੀਆਂ ਅਤੇ ਕੇਂਦਰ ਸਰਕਾਰ ਉੱਪਰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਬਾਅ ਪਾਇਆ ਜਾਵੇਗਾ।
ਇਹ ਵੀ ਪੜੋ: ਧਰਨੇ 'ਚ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ ਸਿਆਸੀ ਦਿੱਗਜ਼
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 8 ਮਾਰਚ ਨੂੰ ਵਿਸ਼ਵ ਔਰਤ ਦਿਵਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਹੱਦਾਂ 'ਤੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਮਹਾਂਰੈਲੀ ਵਿਚ ਪੰਜਾਬ ਵਿਚੋਂ ਔਰਤਾਂ ਨੂੰ ਸ਼ਾਮਲ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢ ਕੇ ਔਰਤਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲੱਖਾਂ ਔਰਤਾਂ ਔਰਤਾਂ ਇਸ ਮੌਕੇ ਦਿੱਲੀ ਵਿਖੇ ਸ਼ਾਮਲ ਹੋਣਗੀਆਂ। ਔਰਤਾਂ ਦਾ ਵੱਡਾ ਇਕੱਠ ਕੇਂਦਰ ਸਰਕਾਰ ਉੱਪਰ ਸਥਿਤ ਇਕ ਨੂੰ ਰੱਦ ਕਰਵਾਉਣ ਲਈ ਦਬਾਅ ਪਾਵੇਗਾ।