ਬਰਨਾਲਾ:ਪਿੰਡ ਚੂੰਘਾਂ ਦੇ ਗੁਰਦੁਆਰਾ ਸਾਹਿਬ ਵਿਖੇ ਲਖੀਮਪੁਰੀ ਖੀਰੀ (Lakhimpuri Khiri) ਦੇ ਸ਼ਹੀਦ (Martyr) ਕਿਸਾਨਾਂ ਤੇ ਪੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਵਿਸ਼ੇ਼ਸ ਤੌਰ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਪੁੱਜੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਬੀਜੇਪੀ (BJP) ਵੱਲੋਂ ਹਿੰਸਾ ਕਰਕੇ 4 ਕਿਸਾਨਾਂ ਤੇ ਇੱਕ ਪੱਤਰਕਾਰ ਨੂੰ ਸ਼ਹੀਦ ਕੀਤਾ ਗਿਆ। ਜਿਹਨਾਂ ਨੂੰ ਸ਼ਰਧਾਂਜਲੀ ਦੇਣ ਲਈ ਵੱਖ ਵੱਖ ਥਾਵਾਂ ਤੇ ਸ਼ਰਧਾਂਜਲੀ ਸਮਾਗਮ ਹੋ ਰਹੇ ਹਨ। ਲਖੀਮਪੁਰੀ ਦੀ ਘਟਨਾ ਉਪਰੰਤ ਦੇਸ਼ ਭਰ ਵਿੱਚ ਬੀਜੇਪੀ ਵਿਰੁੱਧ ਰੋਸ ਪ੍ਰਦਰਸ਼ਨ ਹੋਏ ਹਨ। ਇਹਨਾਂ ਸ਼ਹੀਦਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ।
ਉਹਨਾਂ ਕਿਹਾ ਕਿ ਲਖੀਮਪੁਰੀ ਖੀਰੀ ਦੀ ਘਟਨਾਂ ਦੇ ਮੁਲਜ਼ਮ ਨੂੰ ਭਾਵੇਂ ਪੁਲਿਸ ਨੇ ਗ੍ਰਿਫ਼ਤਾਰ (Arrested) ਕਰ ਲਿਆ ਹੈ ਪਰ ਕੇਂਦਰੀ ਰਾਜ ਗ੍ਰਹਿ ਮੰਤਰੀ ਨੂੰ ਮੰਤਰੀ ਪਦ ਤੋਂ ਬਰਖਾਸਤ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੀ ਜਾ ਰਹੀ ਹੈ।