ਬਰਨਾਲਾ:ਟਰਾਈਡੈਂਟ ਗਰੁੱਪ (Trident Group) ਵੱਲੋਂ ਬਰਨਾਲਾ (Barnala) 'ਚ ਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਟਰਾਈਡੈਂਟ ਗਰੁੱਪ ਵੱਲੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਨੂੰ 150 ਆਕਸੀਜਨ ਕੰਸੇਨਟ੍ਰੇਟਰ ਦਿੱਤੇ ਗਏ। ਇਸ ਸਮਾਗਮ ਵਿੱਚ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ (Deputy Commissioner of Barnala) ਕੁਮਾਰ ਸੌਰਭ ਰਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਹ ਸਿਲੰਡਰ ਵੱਖ ਵੱਖ ਜ਼ਿਲ੍ਹਿਆਂ ਚੋਂ ਆਏ ਹੋਏ ਨੁਮਾਇੰਦਿਆਂ ਨੂੰ ਭੇਂਟ ਕੀਤੇ ਗਏ।
ਇਸ ਮੌਕੇ ਟ੍ਰਾਈਡੈਂਟ ਗਰੁੱਪ (Trident Group) ਦੇ ਅਧਿਕਾਰੀ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਜਦੋਂ ਵੀ ਕੋਈ ਕੁਦਰਤੀ ਆਫ਼ਤ ਆਉਂਦੀ ਹੈ। ਉਸ ਆਫ਼ਤ ਵਿੱਚ ਯੋਗਦਾਨ ਪਾਉਣ ਵਿਚ ਟਰਾਈਡੈਂਟ ਗਰੁੱਪ ਦਾ ਅਹਿਮ ਰੋਲ ਰਿਹਾ ਹੈ। ਕੋਰੋਨਾ ਮਹਾਂਵਰੀ ਦੌਰਾਨ ਦੁਨੀਆਂ ਭਰ ਵਿੱਚ ਆਈ ਇਸ ਆਫ਼ਤ ਨਾਲ ਨਜਿੱਠਣ ਲਈ ਇਹ ਉਪਰਾਲਾ ਕੀਤਾ ਗਿਆ ਹੈ।