ਬਰਨਾਲਾ:ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬਾ ਭਰ ਵਿੱਚੋਂ ਅੱਵਲ ਆਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਗਰੀਬ ਪਰਿਵਾਰ ਦੇ ਪੁੱਤਰ ਮਨਪ੍ਰੀਤ ਸਿੰਘ ਦੀ ਮੱਦਦ ਲਈ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ਼੍ਰੀ ਰਾਜਿੰਦਰ ਗੁਪਤਾ ਅੱਗੇ ਆਏ ਹਨ। ਟਰਾਈਡੈਂਟ ਗਰੁੱਪ ਵਲੋਂ ਅੱਜ ਮਨਪ੍ਰੀਤ ਸਿੰਘ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਅਤੇ ਭਵਿੱਖ ਵਿੱਚ ਉਸ ਦੀ ਪੜ੍ਹਾਈ ਤੇ ਹੋਣ ਵਾਲਾ ਸਾਰਾ ਖਰਚਾ ਚੁੱਕਣ ਦਾ ਐਲਾਨ ਕੀਤਾ ਹੈ।
ਇਹ ਵੀ ਪੜੋ:ਅੱਜ ਚੰਡੀਗੜ੍ਹ ਆਉਣਗੇ ਸ਼ਾਹ, ਕਈ ਕਾਂਗਰਸੀ ਅਤੇ ਅਕਾਲੀ ਹੋਣਗੇ ਬੀਜੇਪੀ ’ਚ ਸ਼ਾਮਲ
ਰਾਜਿੰਦਰ ਗੁਪਤਾ ਵੱਲੋਂ ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ ਨਗਰ ਕੌਂਸਲਰ ਜਗਰਾਜ ਸਿੰਘ ਸ਼ਿਵ ਸੇਵਾ ਸੰਘ ਦੇ ਪ੍ਰਧਾਨ ਪਵਨ ਸਿੰਗਲਾ ਅਤੇ ਅਕਸ਼ਰ ਸਿੰਘ ਚੌਹਾਨ ਨੇ ਮਨਪ੍ਰੀਤ ਸਿੰਘ ਨੂੰ ਮਿਲ ਕੇ ਉਸ ਨੂੰ ਉਸ ਦੀ ਇਸ ਕਾਮਯਾਬੀ ਤੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਸੂਬੇ ਵਿੱਚੋਂ ਅੱਵਲ ਆਉਣ ਵਾਲੇ ਮਨਪ੍ਰੀਤ ਸਿੰਘ ਦੇ ਪਿਤਾ ਦਾ ਕਰੀਬ ਅੱਠ ਸਾਲ ਪਹਿਲਾਂ ਦੇਹਾਂਤ ਹੋ ਚੁੱਕਿਆ ਹੈ ਅਤੇ ਉਸ ਦੀ ਮਾਤਾ ਕਿਰਨਜੀਤ ਕੌਰ ਕੱਪੜੇ ਸਿਲਾਈ ਕਰਕੇ ਆਪਣੇ ਪਰਿਵਾਰ ਇਸ ਦਾ ਪਾਲਣ ਪੋਸ਼ਣ ਕਰਦੀ ਹੈ।