ਪੰਜਾਬ

punjab

ETV Bharat / state

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸੜਕਾਂ 'ਤੇ ਉਤਰੇ ਟਰੱਕ ਆਪ੍ਰੇਟਰ

ਬਰਨਾਲਾ ਵਿਖੇ ਟਰੱਕ ਆਪ੍ਰੇਟਰਾਂ ਵਲੋਂ ਸੜਕਾਂ 'ਤੇ ਉਤਰ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਟਰੱਕ ਆਪ੍ਰੇਟਰਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਲਗਾਤਾਰ ਲੋਕਾਂ ਨੂੰ ਮਾਰ ਝੱਲਣੀ ਪੈ ਰਹੀ ਹੈ।

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸੜਕਾਂ 'ਤੇ ਉਤਰੇ ਟਰੱਕ ਆਪ੍ਰੇਟਰ
ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸੜਕਾਂ 'ਤੇ ਉਤਰੇ ਟਰੱਕ ਆਪ੍ਰੇਟਰ

By

Published : Jun 23, 2021, 6:20 PM IST

ਬਰਨਾਲਾ:ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਹਰ ਵਰਗ ਦੁਖੀ ਹੈ। ਇਸੇ ਨੂੰ ਲੈ ਕੇ ਬਰਨਾਲਾ ਵਿਖੇ ਟਰੱਕ ਆਪ੍ਰੇਟਰਾਂ ਵਲੋਂ ਸੜਕਾਂ 'ਤੇ ਉਤਰ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਭਰ ਵਿੱਚ 22 ਜੂਨ ਤੋਂ ਟਰੱਕ ਅਪਰੇਟਰਾਂ ਦੀ ਹੜਤਾਲ ਚੱਲ ਰਹੀ ਹੈ। ਇਸੇ ਹੜਤਾਲ ਨੂੰ ਲੈ ਕੇ ਬਰਨਾਲਾ ਦੇ ਆਈਟੀਆਈ ਚੌਕ ਵਿੱਚ ਖੜ੍ਹ ਕੇ ਟਰੱਕ ਆਪ੍ਰੇਟਰਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਜਿੱਥੇ ਰੋਸ ਪ੍ਰਦਰਸ਼ਨ ਕੀਤਾ ਗਿਆ ਉਥੇ ਹੋਰ ਟਰੱਕਾਂ ਦੇ ਡਰਾਈਵਰਾਂ ਨੂੰ ਵੀ ਇਸ ਹੜਤਾਲ ਸਬੰਧੀ ਜਾਣੂ ਕਰਵਾ ਕੇ ਆਪਣਾ ਕੰਮ ਬੰਦ ਕਰਨ ਲਈ ਅਪੀਲ ਕੀਤੀ ਗਈ।

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸੜਕਾਂ 'ਤੇ ਉਤਰੇ ਟਰੱਕ ਆਪ੍ਰੇਟਰ
ਇਹ ਵੀ ਪੜੋ: PROTEST: ਪੇ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਡਾਕਟਰਾਂ ਦਾ ਧਰਨਾ ਜਾਰੀਇਸ ਮੌਕੇ ਪ੍ਰਦਰਸ਼ਨਕਾਰੀ ਟਰੱਕ ਆਪ੍ਰੇਟਰਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਲਗਾਤਾਰ ਲੋਕਾਂ ਨੂੰ ਮਾਰ ਝੱਲਣੀ ਪੈ ਰਹੀ ਹੈ। ਇਸ ਦਾ ਵੱਡਾ ਅਸਰ ਉਨ੍ਹਾਂ ਦੇ ਟਰੱਕ ਕਾਰੋਬਾਰ ਤੇ ਪਿਆ ਹੈ। ਕਿਉਂਕਿ ਡੀਜ਼ਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲਿਟਰ ਦੇ ਕਰੀਬ ਪਹੁੰਚ ਗਈਆਂ ਹਨ। ਜਦਕਿ ਉਨ੍ਹਾਂ ਦੇ ਕਿਰਾਏ ਦੇ ਰੇਟ ਪਹਿਲਾਂ ਵਾਲੇ ਹੀ ਹਨ। ਜਿਸ ਕਾਰਨ ਉਨ੍ਹਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਡੀਜ਼ਲ ਦੇ ਰੇਟ ਵਧਣ ਕਾਰਨ ਉਨ੍ਹਾਂ ਨੂੰ ਕੋਈ ਬਚਤ ਨਹੀਂ ਹੋ ਰਹੀ। ਜਿਸ ਨੂੰ ਲੈ ਕੇ ਪੰਜਾਬ ਭਰ ਵਿੱਚ 1 ਜੁਲਾਈ ਤੱਕ ਟਰੱਕ ਅਪਰੇਟਰਾਂ ਅਤੇ ਹੋਰ ਕਮਰਸੀਅਲ ਗੱਡੀਆਂ ਦੀ ਹੜਤਾਲ ਕਰਕੇ ਸੜਕਾਂ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਹੜਤਾਲ ਦੌਰਾਨ ਉਨ੍ਹਾਂ ਵੱਲੋਂ ਕੰਮਕਾਰ ਕਰ ਰਹੇ ਟਰੱਕਾਂ ਵਾਲਿਆਂ ਨੂੰ ਰੋਕ ਕੇ ਹੜਤਾਲ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਕੰਮ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। ਹਰੇਕ ਟਰੱਕ ਡਰਾਈਵਰ ਵੱਲੋਂ ਉਨ੍ਹਾਂ ਨੂੰ ਹੜਤਾਲ ਵਿੱਚ ਸਮਰਥਨ ਦੇਣ ਦਾ ਵੀ ਭਰੋਸਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰੇ ਅਤੇ ਉਨ੍ਹਾਂ ਦੇ ਕਿਰਾਏ ਵਧਾਏ ਜਾਣ। ਉਨ੍ਹਾਂ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਅਤੇ ਉਨ੍ਹਾਂ ਦੇ ਕਿਰਾਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਕਰਨ ਦੀ ਮੰਗ ਕੀਤੀ। ਜਿੰਨਾ ਸਮਾਂ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜੋ: 'ਆਪ' ਵਰਕਰਾਂ ਨੇ ਕੱਚੇ ਅਧਿਆਪਕਾਂ ਨਾਲ ਮਿਲ ਘੇਰੀ ਸਿੱਖਿਆ ਮੰਤਰੀ ਦੀ ਕੋਠੀ

ABOUT THE AUTHOR

...view details