ਬਰਨਾਲਾ: ਨਸ਼ੇ ਖ਼ਿਲਾਫ਼ ਛੇੜੀ ਗਈ ਮੁਹਿੰਮ ਦੌਰਾਨ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 190 ਬੋਰੀਆਂ ਭੁੱਕੀ ਦੀਆਂ ਬਰਾਮਦ ਕੀਤੀਆਂ। ਬੋਰੀਆਂ ਵਿੱਚੋਂ ਕੁੱਲ 1800 ਕਿਲੋ ਭੁੱਕੀ ਬਰਾਮਦ ਕੀਤੀ (1800 kg of poppy was recovered) ਗਈ ਹੈ।
90 ਬੋਰੀਆਂ ਭੁੱਕੀ ਸਮੇਤ ਦੋ ਕਾਬੂ, ਗ੍ਰਿਫ਼ਤਾਰ ਮੁਲਜ਼ਮ ਪਹਿਲਾਂ ਵੀ ਇੱਕ ਦਹਾਕਾ ਰਿਹਾ ਹੈ ਜੇਲ੍ਹ 'ਚ 10 ਸਾਲ ਦੀ ਸਜ਼ਾ:ਫੜੇ ਗਏ ਦੋ ਨਸ਼ਾ ਤਸਕਰਾਂ ਵਿੱਚੋਂ ਇਕ ਮੁਲਜ਼ਮ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪਹਿਲਾਂ ਹੀ 10 ਸਾਲ (He has served 10 years in jail) ਦੀ ਜੇਲ ਕੱਟ ਚੁੱਕਾ ਹੈ ਅਤੇ ਹੁਣ ਜ਼ਮਾਨਤ 'ਤੇ ਆਉਣ ਤੋਂ ਬਾਅਦ ਮੁੜ ਨਸ਼ਾ ਤਸਕਰੀ ਸ਼ੁਰੂ ਕਰ ਦਿੱਤਾ ਹੈ।
ਡੱਬੇ ਵਿੱਚ ਨਮਕ: ਇਸ ਮਾਮਲੇ ਵਿੱਚ ਬਰਨਾਲਾ ਦੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਸਬਾ ਪੱਖੋ ਕੈਂਚੀਆਂ ਨੇੜੇ ਗਸ਼ਤ ਦੌਰਾਨ ਪੁਲਿਸ ਵੱਲੋਂ ਇੱਕ ਕੰਟੇਨਰ ਨੂੰ ਚੈਕਿੰਗ ਲਈ ਰੋਕਿਆ ਗਿਆ ਤਾਂ ਉਸ ਡੱਬੇ ਵਿੱਚ ਨਮਕ ਅਤੇ ਛੋਲਿਆਂ ਹੇਠਾਂ ਭੁੱਕੀ ਲੁਕੋ ਕੇ ਰੱਖੀ ਹੋਈ ਸੀ। ਜਿਸ ਵਿੱਚ 90 ਬੋਰੀਆਂ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਜਿਸਦਾ ਕੁੱਲ ਵਜ਼ਨ 1800 ਕਿਲੋ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਐਨਡੀਪੀਐਸ ਐਕਟ ਤਹਿਤ (A case has been registered under the NDPS Act) ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
ਮੱਧ ਪ੍ਰਦੇਸ਼ ਤੋਂ ਪੰਜਾਬ:ਉਨ੍ਹਾਂ ਦੱਸਿਆ ਕਿ ਮੁਲਜ਼ਮ ਮੱਧ ਪ੍ਰਦੇਸ਼ ( Madhya Pradesh to Punjab) ਤੋਂ ਪੋਸਤ ਲਿਆ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਵੇਚਦੇ ਸਨ ਅਤੇ ਹੁਣ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਅੱਜ ਗ੍ਰਿਫ਼ਤਾਰ ਕੀਤੇ ਗਏ ਦੋ ਨਸ਼ਾ ਤਸਕਰਾਂ ਵਿੱਚੋਂ ਇੱਕ ਦੇ ਖ਼ਿਲਾਫ਼ ਪਹਿਲਾਂ ਵੀ 2006 ਵਿੱਚ ਨਸ਼ਾ ਤਸਕਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਐਨਡੀਪੀਐਸ ਐਕਟ ਅਤੇ ਇਸ ਮਾਮਲੇ ਵਿੱਚ ਨਸ਼ਾ ਤਸਕਰ ਨੂੰ ਪਹਿਲਾਂ ਹੀ 10 ਸਾਲ ਦੀ ਸਜ਼ਾ ਹੋ ਚੁੱਕੀ ਹੈ ਅਤੇ ਹੁਣ ਇਹ ਨਸ਼ਾ ਤਸਕਰ ਜ਼ਮਾਨਤ 'ਤੇ ਰਿਹਾਅ ਸੀ ਅਤੇ ਬਾਹਰ ਆਉਂਦੇ ਹੀ ਉਸ ਨੇ ਮੁੜ ਨਸ਼ਾ ਤਸਕਰੀ ਸ਼ੁਰੂ ਕਰ ਦਿੱਤੀ ਹੈ।