ਬਰਨਾਲਾ:ਜ਼ਿਲ੍ਹੇ ਦੇ ਪਿੰਡ ਕਾਲੇਕੇ ਵਿਖੇ ਸੂਏ ’ਚ ਨਹਾਉਣ ਲਈ ਗਏ 2 ਬੱਚਿਆਂ ਦੀ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ। ਦੋਵੇਂ ਬੱਚੇ ਇੱਕੋ ਪਰਿਵਾਰ ਦੇ ਸਨ, ਘਟਨਾ ਦਾ ਪਤਾ ਲੱਗਦੇ ਹੀ ਪਿੰਡ ਕਾਲੇਕੇ ਸਮੇਤ ਇਲਾਕੇ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਵਿੱਚ ਮਰਨ ਵਾਲੇ ਇੱਕ ਬੱਚੇ ਦੀ ਉਮਰ 8 ਸਾਲ ਤੇ ਦੂਜੇ ਦੀ 9 ਸਾਲ ਦੱਸੀ ਜਾ ਰਹੀ ਹੈ। ਦੋਵੇਂ ਗਰੀਬ ਪਰਿਵਾਰ ਨਾਲ ਸਬੰਧਤ ਹਨ। ਇਸ ਘਟਨਾ ਨੇ 2 ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ।
ਸੂਏ ’ਚ ਨਹਾਉਣ ਗਏ ਇੱਕੋ ਪਰਿਵਾਰ ਦੇ 2 ਬੱਚਿਆਂ ਦੀ ਡੁੱਬਣ ਕਾਰਨ ਹੋਈ ਮੌਤ - ਪਿੰਡ ਕਾਲੇਕੇ
ਕਾਂਸਦੀਪ ਸਿੰਘ ਪੁੱਤਰ ਬਲਦੇਵ ਸਿੰਘ, ਲਵਜੋਤ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਕਾਲੇਕੇ ਆਪਣੇ ਸਾਥੀਆਂ ਸਮੇਤ ਪਿੰਡ ਨਾਲ ਲੱਗਦੇ ਸੂਏ ’ਤੇ ਨਹਾਉਣ ਲਈ ਚਲੇ ਗਏ। ਇਨ੍ਹਾਂ ਦੋਵਾਂ ਨੇ ਸੂਏ ’ਚ ਛਾਲਾਂ ਮਾਰ ਦਿੱਤੀਆਂ, ਜੋ ਪਾਣੀ ਦਾ ਵਹਾਅ ਤੇਜ ਹੋਣ ਕਰਕੇ ਬਾਹਰ ਨਹੀਂ ਨਿਕਲ ਸਕੇ।
ਸੂਏ ’ਚ ਨਹਾਉਣ ਗਏ ਇੱਕੋ ਪਰਿਵਾਰ ਦੇ 2 ਬੱਚਿਆਂ ਦੀ ਡੁੱਬਣ ਕਾਰਨ ਹੋਈ ਮੌਤ