ਪੰਜਾਬ

punjab

By

Published : Nov 21, 2019, 8:54 PM IST

ETV Bharat / state

ਪੰਜਾਬ ਪੁਲਿਸ ਦਾ ਸ਼ਰਮਨਾਕ ਕਾਰਾ, 2 ਮੁਲਾਜ਼ਮਾਂ ਨੇ ਔਰਤ ਨਾਲ ਕੀਤਾ ਰੇਪ

ਜਦ ਰੱਖਿਆ ਕਰਨ ਵਾਲੇ ਹੀ ਸਾਡੇ ਦੁਸ਼ਮਣ ਬਣ ਜਾਣ ਤਾਂ ਆਮ ਨਾਗਰਿਕ ਕਿਸ ਤੋਂ ਆਪਣੀ ਸੁਰੱਖਿਆ ਦੀ ਉਮੀਦ ਕਰ ਸਕਦਾ ਹੈ। ਪੰਜਾਬ ਪੁਲਿਸ ਆਏ ਦਿਨ ਆਪਣੇ ਕਾਰਨਾਮਿਆਂ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਜ਼ਿਲ੍ਹਾ ਬਰਨਾਲਾ ਦੇ ਅਧੀਨ ਪੈਂਦੇ ਪਿੰਡ 'ਚ ਇੱਕ ਮਹਿਲਾ ਨੇ 2 ਪੁਲਿਸ ਮੁਲਾਜ਼ਮ 'ਤੇ ਇੱਕ ਵਿਅਕਤੀ 'ਤੇ ਜਬਰ-ਜਨਾਹ ਦੇ ਦੋਸ਼ ਲਾਏ ਹਨ।

ਫ਼ੋਟੋ।

ਬਰਨਾਲਾ: ਥਾਣਾ ਟੱਲੇਵਾਲ ਵਿੱਚ ਤੈਨਾਤ ਏਐੱਸਆਈ, ਸਿਪਾਹੀ ਅਤੇ ਇੱਕ ਹੋਰ ਵਿਅਕਤੀ 'ਤੇ ਇੱਕ ਮਹਿਲਾ ਨੇ ਜਬਰ ਜਨਾਹ ਕਰਨ ਦੇ ਦੋਸ਼ ਲਾਏ ਹਨ। ਮਹਿਲਾ ਦੇ ਦੋਸ਼ਾਂ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਏਐੱਸਆਈ, ਸਿਪਾਹੀ ਅਤੇ ਇੱਕ ਹੋਰ ਵਿਅਕਤੀ 'ਤੇ ਪਰਚਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ 'ਚ ਪੁਲਿਸ ਨੇ ਮੁੱਖ ਮੁਲਜ਼ਮ ਬਲਦੇਵ ਸਿੰਘ ਤੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਸਿਪਾਹੀ ਤਰੁਣ ਕੁਮਾਰ ਦੀ ਗ੍ਰਿਫ਼ਤਾਰੀ ਬਾਕੀ ਹੈ।

ਵੀਡੀਓ

ਇਸ ਮਾਮਲੇ ਵਿੱਚ ਪੀੜਤ ਮਹਿਲਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੋਏ ਇੱਕ ਝਗੜੇ ਦੇ ਮਾਮਲੇ ਵਿੱਚ ਉਨ੍ਹਾਂ ਦੇ ਰਿਸ਼ਤੇਦਾਰ ਪਟਿਆਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਸੀ। ਇਸ ਮਾਮਲੇ ਵਿੱਚ ਥਾਣਾ ਟੱਲੇਵਾਲ ਦੇ ਏਐਸਆਈ ਬਲਦੇਵ ਸਿੰਘ ਅਤੇ ਤਰੁਣ ਕੁਮਾਰ ਸਿਪਾਹੀ ਉਨ੍ਹਾਂ ਦੇ ਘਰ ਆਏ ਅਤੇ ਬਿਆਨ ਦਰਜ ਕਰਨ ਦਾ ਬਹਾਨਾ ਬਣਾ ਉਸ ਨੂੰ ਆਪਣੇ ਨਾਲ ਲੈ ਗਏ। ਇਸ ਦੌਰਾਨ ਗੱਡੀ ਵਿੱਚ ਇੱਕ ਹੋਰ ਵਿਅਕਤੀ ਹਾਜ਼ਰ ਸੀ।

ਇਸ ਤੋਂ ਬਾਅਦ ਵਾਪਸ ਪਰਤਦਿਆਂ ਹੋਇਆਂ ਪੁਲਿਸ ਮੁਲਾਜ਼ਮਾਂ ਨੇ ਸ਼ਰਾਬ ਪੀਤੀ। ਤਰੁਣ ਕੁਮਾਰ ਨੇ ਉਸ ਨਾਲ ਪਹਿਲਾਂ ਕੁੱਟਮਾਰ ਕੀਤੀ ਤੇ ਬਾਅਦ ਵਿੱਚ ਉਸ ਨਾਲ ਚਲਦੀ ਗੱਡੀ 'ਚ ਜਬਰ-ਜਨਾਹ ਕੀਤਾ। ਇਸ ਤੋਂ ਬਾਅਦ ਏਐੱਸਆਈ ਬਲਦੇਵ ਸਿੰਘ ਉਸ ਨੂੰ ਇੱਕ ਅਣਪਛਾਤੀ ਜਗ੍ਹਾ 'ਤੇ ਲੈ ਗਿਆ, ਜਿੱਥੇ ਉਸ ਨਾਲ ਜਬਰ-ਜਨਾਹ ਕੀਤਾ। ਇਸ ਘਟਨਾ ਤੋਂ ਬਾਅਦ ਮੁਲਜ਼ਮ ਪੁਲਿਸ ਵਾਲਿਆਂ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਉਹ ਕਿਸੇ ਨੂੰ ਇਸ ਬਾਰੇ ਨਾ ਦੱਸੇ। ਪੀੜਤ ਮਹਿਲਾ ਨੇ ਸਰਕਾਰ ਤੋਂ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।

ਪੀੜਤ ਔਰਤ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਬੇਟੀ ਨਾਲ ਪੁਲਿਸ ਮੁਲਾਜ਼ਮਾਂ ਨੇ ਧੱਕਾ ਕੀਤਾ ਹੈ। ਜਿਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਦੋਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਇਸ ਮਾਮਲੇ ਸਬੰਧੀ ਬਰਨਾਲਾ ਦੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਮਹਿਲਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਦੋਸ਼ੀ ਏਐੱਸਆਈ, ਸਿਪਾਹੀ ਅਤੇ ਇੱਕ ਹੋਰ ਵਿਅਕਤੀ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਲਦੇਵ ਸਿੰਘ ਤੇ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਸਿਪਾਹੀ ਤਰੁਣ ਕੁਮਾਰ ਦੀ ਗ੍ਰਿਫ਼ਤਾਰੀ ਬਾਕੀ ਹੈ।

ABOUT THE AUTHOR

...view details