ਬਰਨਾਲਾ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਜਿੱਥੇ ਜਨਮ ਦਿਨ ਮੌਕੇ ਦੇਸ਼ ਵਾਸੀਆਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ ਹਨ, ਉੱਥੇ ਹੀ ਪੰਜਾਬ ਦੀ ਬੀਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਮਿੱਟੀ ਦਾ ਕੇਕ ਕਹੀ ਨਾਲ ਕੱਟ ਕੇ ਲਾਹਨਤਾਂ ਪਾਉਂਦੇ ਹੋਏ ਪ੍ਰਧਾਨ ਮੰਤਰੀ ਦਾ ਜਨਮ ਦਿਨ ਮਨਾਇਆ। ਬੀਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਵਿੱਚ ਬਰਨਾਲਾ ਦੇ ਪਿੰਡ ਜੋਧਪੁਰ ਵਿਖੇ ਇਹ ਮਿੱਟੀ ਦਾ ਕੇਕ ਕੱਟਿਆ।
ਇਸ ਮੌਕੇ ਬੇਰੁਜ਼ਗਾਰ ਆਗੂ ਸੁਖਵਿੰਦਰ ਸਿੰਘ ਢਿਲਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਦੋਂ ਤੋਂ ਦੇਸ਼ ਦੀ ਕਮਾਨ ਸੰਭਾਲੀ ਹੈ, ਉਦੋਂ ਤੋਂ ਦੇਸ਼ ਦਾ ਹਰ ਪੱਖੋਂ ਮਾੜਾ ਹਾਲ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਰੋੜਾਂ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਅੱਜ ਉਨ੍ਹਾਂ ਦਾ ਜਨਮ ਦਿਨ ਮਿੱਟੀ ਦਾ ਕੇਕ ਬਣਾਉਣ ਦਾ ਮਕਸਦ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਲੜਾਉਣਾ ਹੈ। ਉਨ੍ਹਾਂ ਕਿਹਾ ਕਿ ਕਹੀ ਨਾਲ ਕੇਕ ਕੱਟਣ ਦਾ ਮਕਸਦ ਇਹ ਹੈ ਕਿ ਕੀ ਇੱਕ ਕਿਸਾਨੀ ਸੰਦ ਹੈ। ਅੱਜ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਲਿਆਂਦੇ ਜਾ ਰਹੇ ਹਨ ਉਹ ਕਿਸਾਨ ਵਿਰੋਧੀ ਹਨ।