ਬਰਨਾਲਾ: ਕੈਪਟਨ ਸਰਕਾਰ ਨੂੰ ਘਰ ਘਰ ਨੌਕਰੀ ਦਾ ਵਾਅਦਾ ਯਾਦ ਕਰਵਾਉਣ ਲਈ ਬੇਰੁਜ਼ਗਾਰਾਂ ਵੱਲੋਂ 'ਨਾਅਰਾ ਮੁਹਿੰਮ' ਚਲਾਈ ਗਈ ਹੈ, ਜਿਸ ਤਹਿਤ ਬੇਰੁਜ਼ਗਾਰਾਂ ਵਲੋਂ ਕੌਮੀ ਮਾਰਗਾਂ ਕੰਡੇ ਨਾਅਰੇ ਲਿਖੇ ਗਏ। ਇਸਦੇ ਨਾਲ ਹੀ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲੱਗੇ ਬੇਰੁਜ਼ਗਾਰਾਂ ਦੇ ਲੱਗਣ ਵਾਲੇ ਮੋਰਚੇ ਦੀ ਹਮਾਇਤ ਵਿੱਚ ਵੀ ਨਾਅਰੇ ਕੰਧਾਂ ’ਤੇ ਲਿਖੇ ਗਏ।
ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ 31 ਜਨਵਰੀ ਤੋਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐਡ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਜੱਗੀ ਜੋਧਪੁਰ ਨੇ ਦੱਸਿਆ ਕਿ ਰੁਜ਼ਗਾਰ ਪ੍ਰਾਪਤੀ ਲਈ ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸੰਗਰੂਰ ਵਿਖੇ ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ 31 ਜਨਵਰੀ ਨੂੰ ਰੁਜ਼ਗਾਰ ਪ੍ਰਾਪਤੀ ਲਈ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਿੱਥੇ ਸੰਗਰੂਰ ਵਿਧਾਨ ਸਭਾ ਹਲਕੇ ’ਚ ਪ੍ਰਚਾਰ ਮੁਹਿੰਮ ਚਲਾਈ ਹੋਈ ਹੈ, ਉਥੇ ਹੀ ਬੇਰੁਜ਼ਗਾਰ ਮੋਰਚੇ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ।