ਪੰਜਾਬ

punjab

ETV Bharat / state

ਮੰਗਾਂ ਨੂੰ ਲੈਕੇ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਪੁਲਿਸ ਨਾਲ ਭਿੜੇ

ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਮੰਗਾਂ ਨੂੰ ਲੈਕੇ ਬਰਨਾਲਾ ’ਚ ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਕਾਫੀ ਧੱਕਾ ਮੁੱਕੀ ਹੋਈ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ।

ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ
ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ

By

Published : May 22, 2022, 3:22 PM IST

ਬਰਨਾਲਾ:ਜ਼ਿਲ੍ਹੇ ਵਿੱਚ ਹਰ ਐਤਵਾਰ ਦੀ ਤਰ੍ਹਾਂ ਅੱਜ ਵੀ ਬੇਰੁਜ਼ਗਾਰ ਅਧਿਆਪਕਾਂ ਦੁਆਰਾ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਧਰਨਾ ਲਗਾਇਆ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ

ਸਿੱਖਿਆ ਮੰਤਰੀ ਦੀ ਕੋਠੀ ਦੇ ਅੱਗੇ ਵੱਡੀ ਗਿਣਤੀ ਵਿੱਚ ਪੁਲਿਸ ਬਲ, ਵਾਟਰ ਕੈਨਨ, ਸੀਸੀਟੀਵੀ ਕੈਮਰਿਆਂ ਨਾਲ ਲੈਸ ਵੈਨ ਪੁਲਿਸ ਪ੍ਰਸ਼ਾਸਨ ਨੇ ਤੈਨਾਤ ਕੀਤੇ ਗਏ। ਪੁਲਿਸ ਦੁਆਰਾ ਸਿੱਖਿਆ ਮੰਤਰੀ ਦੀ ਕੋਠੀ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕੀਤਾ ਗਿਆ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕ ਅਤੇ ਪੁਲਿਸ ਆਹਮੋ-ਸਾਹਮਣੇ ਹੋਈ ਵਿਖਾਈ ਦਿੱਤੀ ਹੈ। ਗੁੱਸੇ ਵਿੱਚ ਆਏ ਬੇਰੁਜ਼ਗਾਰ ਅਧਿਆਪਕਾਂ ਨੇ ਸੜਕ ਉੱਤੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ।

ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਬੇਰੁਜਗਾਰ ਅਧਿਆਪਕਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸੀਐਮ ਭਗਵੰਤ ਮਾਨ ਸਾਡੇ ਕੋਲ ਪਾਣੀ ਵਾਲੀ ਟੈਂਕੀ ’ਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਵਾਅਦਾ ਕਰਕੇ ਗਏ ਸਨ ਕਿ ਆਪ ਦੀ ਸਰਕਾਰ ਬਣਨ ’ਤੇ ਉਹ ਮੈਰਿਟ ਲਿਸਟ ਜਾਰੀ ਕਰ ਦੇਣਗੇ। ਅਦਾਲਤ ਵਿੱਚ ਵੀ ਉਹ ਫੈਸਲਾ ਜਿੱਤ ਚੁੱਕੇ ਹਨ ਪ੍ਰੰਤੂ ਸਿੱਖਿਆ ਮੰਤਰੀ ਮੀਤ ਹੇਅਰ ਉਨ੍ਹਾਂ ਨਾਲ ਗੱਲਬਾਤ ਕਰਨ ਨੂੰ ਵੀ ਤਿਆਰ ਨਹੀਂ ਹਨ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸੇ ਕਰਕੇ ਉਹ ਅੱਜ ਮੀਤ ਹੇਅਰ ਨੂੰ ਵਾਅਦਾ ਯਾਦ ਕਰਵਾਉਣ ਆਏ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਧੱਕਾਮੁੱਕੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਪੀਟੀਆਈ ਅਧਿਆਪਕਾਂ ਦੀ ਮੈਰਿਟ ਲਿਸਟ ਜਾਰੀ ਕੀਤੀ ਜਾਵੇ ਅਤੇ ਉਨ੍ਹਾਂ ਦੀ ਭਰਤੀ ਕੀਤੀ ਜਾਵੇ।

ਇਹ ਵੀ ਪੜ੍ਹੋ:ਕੁੱਤੇ ਤੋਂ ਬਚਦਾ 6 ਸਾਲਾ ਬੱਚਾ ਡਿੱਗਿਆ ਬੋਰ ਵਿੱਚ, ਪਿੰਡ ਵਾਲਿਆਂ ਨੂੰ ਪਈਆਂ ਭਾਜੜਾਂ

ABOUT THE AUTHOR

...view details