ਬਰਨਾਲਾ: ਬੇਰੁਜ਼ਗਾਰ ਸਾਂਝਾ ਅਧਿਆਪਕ ਮੋਰਚੇ ਵੱਲੋਂ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਦੀ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਬੇਰੁਜ਼ਗਾਰਾਂ ਨੇ ਬਰਨਾਲਾ ਦੇ ਸ਼ਹਿਰ ਵਿੱਚੋਂ ਮਾਰਚ ਕੱਢਣ ਉਪਰੰਤ ਕਚਹਿਰੀ ਚੌਂਕ ਵਿੱਚ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਰੁੱਧ ਜੰਮਕੇ ਨਾਅਰੇਬਾਜ਼ੀ ਕਰਦਿਆਂ ਅਰਥੀ ਸਾੜ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਕਾਂਗਰਸੀ ਸਰਕਾਰ ਘਰ-ਘਰ ਨੌਕਰੀ ਦਾ ਵਾਅਦਾ ਕਰਕੇ ਸੱਤਾ ’ਤੇ ਆਈ ਸੀ। ਪਰ ਸੱਤਾ ਪ੍ਰਾਪਤ ਕਰਨ ਤੋਂ ਬਾਅਦ ਸਰਕਾਰ ਨੇ ਕੀਤੇ ਹੋਏ ਵਾਅਦੇ ਭੁਲਾ ਦਿੱਤੇ। ਇਸ ਕਰਕੇ ਪੰਜਾਬ ਦੇ ਉੱਚ ਵਿੱਦਿਆ ਪ੍ਰਾਪਤ ਬੇਰੁਜ਼ਗਾਰ ਲੰਬੇ ਸਮੇਂ ਤੋਂ ਨੌਕਰੀਆਂ ਲੈਣ ਲਈ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਮੋਰਚੇ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਅੱਗੇ ਲਗਾਤਾਰ 52 ਦਿਨਾਂ ਤੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ।