ਬਰਨਾਲਾ: ਜ਼ਿਲ੍ਹੇ ਦੇ ਕਸਬਾ ਭਦੌੜ ਤੋਂ ਦਿਲ-ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਭਦੌੜ ਵਿੱਚ ਦਿਨ-ਦਿਹਾੜੇ ਇੱਕ ਔਰਤ ਦਾ (The brutal murder of the woman) ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਕਿਹਾ ਜਾ ਰਿਹਾ ਹੈ ਕਿ ਜਿਸ ਸਮੇਂ ਵਾਰਦਾਤ ਹੋਈ ਉਸ ਤੋਂ ਕੁੱਝ ਸਮਾਂ ਪਹਿਲਾਂ ਮ੍ਰਿਤਕ ਔਰਤ ਦੇ ਘਰ ਇੱਕ ਹੋਰ ਔਰਤ ਵੀ ਆਈ ਹੋਈ ਸੀ। ਪੁਲਿਸ ਭਾਵੇਂ ਫਿਲਹਾਲ ਮ੍ਰਿਤਕਾ ਦੀ ਪਹਿਚਾਣ ਨਾ ਹੋਣ ਦਾ ਦਾਅਵਾ ਕਰ ਰਹੀ ਹੈ ਪਰ ਮ੍ਰਿਤਕ ਔਰਤ ਦੀ ਪਹਿਚਾਣ ਭਦੌੜ ਨੇੜਲੇ ਪਿੰਡ ਦੀ ਵਸਨੀਕ ਰੇਸ਼ਮਾ ਵਜੋਂ ਹੋਈ ਹੈ। ਔਰਤ ਦੇ ਕਤਲ ਮਾਮਲੇ ਵਿੱਚ ਹੁਣ ਤੱਕ ਕਿਸੇ ਮੁਲਜ਼ਮ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਸੀਸੀਟੀਵੀ ਅਤੇ ਫੋਰੇੈਂਸਿਕ ਟੀਮਾਂ ਦੀ ਦੀ ਮਦਦ ਨਾਲ ਮੁਲਜ਼ਮਾਂ ਨੂੰ ਲੱਭ ਰਹੀ ਹੈ।
ਮਾਮਲੇ ਦੀ ਡੂੰਘਾਈ ਨਾਲ ਜਾਂਚ: ਇਸ ਮਾਮਲੇ ਸੰਬੰਧੀ ਡੀਐੱਸਪੀ ਮਾਨਵਜੀਤ ਸਿੰਘ ਸਿੱਧੂ (DSP Manavjit Singh Sidhu) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਦੌੜ ਵਿੱਚ ਇੱਕ 35 ਤੋ 40 ਸਾਲ ਦੀ ਔਰਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਥਾਣਾ ਭਦੌੜ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਔਰਤ ਦੇ ਘਰ ਕਤਲ ਤੋਂ ਠੀਕ ਪਹਿਲਾਂ ਇੱਕ ਹੋਰ ਔਰਤ ਵੀ ਆਈ ਹੋਈ ਸੀ, ਜਿਸ ਨੂੰ ਲੈ ਕੇ ਵੱਖੋ-ਵੱਖਰੇ ਪਹਿਲੂਆਂ ਉੱਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
- Drug in Punjab: ਚੰਡੀਗੜ੍ਹ-ਲੁਧਿਆਣਾ ਹਾਈਵੇ ਉੱਤੇ ਨਸ਼ੇ 'ਚ ਗਲਤਾਨ ਮਿਲੇ 3 ਨੌਜਵਾਨ, ਪੁਲਿਸ ਦੀ ਕਾਰਜਸ਼ੈਲੀ 'ਤੇ ਉੱਠੇ ਸਵਾਲ
- Parkash Purab Sri Guru Granth Sahib Ji : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ, ਰਾਮਸਰ ਸਾਹਿਬ ਤੋਂ ਸੱਚਖੰਡ ਤੱਕ ਸਜੇਗਾ ਨਗਰ ਕੀਰਤਨ
- IND vs BAN Asia Cup Super 4 : ਬੰਗਲਾਦੇਸ਼ ਨੇ ਭਾਰਤ ਨੂੰ 6 ਦੌੜਾਂ ਨਾਲ ਹਰਾਇਆ, ਮੁਸਤਫਿਜ਼ੁਰ ਰਹਿਮਾਨ ਨੇ ਲਈਆਂ 3 ਵਿਕਟਾਂ, ਸ਼ੁਭਮਨ ਗਿੱਲ ਦਾ ਸੈਂਕੜਾ ਵਿਅਰਥ