ਬਰਨਾਲਾ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਕ ਡਾ. ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਨਿਗਰਾਨੀ ’ਚ ਪਿੰਡ ਕੁਤਬਾ ਵਿਖੇ ‘ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ’ ਮਿਸ਼ਨ ਤਹਿਤ ਪੰਜਵਾਂ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਕਿਸਾਨ ਖੇਤਾਂ ਵਿੱਚ ਫਸਲਾਂ ’ਤੇ ਜਦੋੋਂ ਵੀ ਕੀਟਨਾਸ਼ਕ ਦਵਾਈਆਂ, ਖਾਦਾਂ ਦੀ ਸਪਰੇਅ ਕਰਨ, ਉਹ ਸਿੱਧਾ ਡੀਲਰ ਕੋੋਲ ਜਾਣ ਤੋੋਂ ਪਹਿਲਾਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸੰਪਰਕ ਕਰਨ। ਇਸ ਤੋੋਂ ਇਲਾਵਾ ਕਿਸੇ ਵੀ ਖੇਤੀ ਇਨਪੁਟਸ ਦੀ ਖਰੀਦ ਕਰਨ ’ਤੇ ਪੱਕਾ ਬਿੱਲ ਜ਼ਰੂਰ ਲਿਆ ਜਾਵੇ। ਉਨਾਂ ਕਿਹਾ ਕਿ ਕਿਸਾਨ ਆਪਣੇ ਮੋੋਬਾਈਲ ਦੀ ਵਰਤੋਂ ਕਰਕੇ ਅਤੇ ਐਪਸ ਦੀ ਵਰਤੋੋਂ ਕਰਕੇ ਆਪਣੀਆਂ ਫਸਲਾਂ ਦਾ ਮੰਡੀਕਰਨ ਆਪ ਕਰ ਕੇ ਵਧੀਆ ਮੁਨਾਫਾ ਕਮਾ ਸਕਦਾ ਹੈ।