ਪੰਜਾਬ

punjab

ETV Bharat / state

ਬਰਨਾਲਾ ਵਿਖੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ

ਬਰਨਾਲ ਵਿਖੇ ਕਿਸਾਨ, ਮਜ਼ਦੂਰ, ਵਿਦਿਆਰਥੀ, ਨੌਜਵਾਨ ਜਥੇਬੰਦੀਆਂ ਅਤੇ ਘੱਟ ਗਿਣਤੀ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਐੱਨ.ਆਰ.ਸੀ. ਤੇ ਐੱਨ.ਪੀ.ਆਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ।

By

Published : Feb 24, 2020, 11:30 PM IST

various-organizations-protest-march-in-barnala-against-caa
ਫੋਟੋ

ਬਰਨਾਲਾ : ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਬਰਨਾਲਾ ਵਿਖੇ ਵੱਖ-ਵੱਖ ਕਿਸਾਨ, ਮਜ਼ਦੂਰ, ਵਿਦਿਆਰਥੀ ਜਥੇਬੰਦੀਆਂ ਤੇ ਮੁਸਲਿਮ ਭਾਈਚਾਰੇ ਵਲੋਂ ਰੋਸ ਮਾਰਚ ਕੱਢਿਆ ਗਿਅ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਇਹ ਰੋਸ ਮਾਰਚ ਬਰਨਾਲਾ ਤੋਂ ਸ਼ੁਰੂ ਕੀਤੇ ਗਏ ਹਨ, ਜੋ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਕੀਤੇ ਜਾਣਗੇ। 8 ਮਾਰਚ ਨੂੰ ਔਰਤ ਦਿਵਸ ਮੌਕੇ ’ਤੇ ਮਲੇਰਕੋਟਲਾ ਵਿਖੇ ਵੱਡੀ ਗਿਣਤੀ ’ਚ ਔਰਤ ਇਕੱਠੀਆਂ ਹੋਣਗੀਆਂ ਤੇ ਇਸ ਕਾਨੂੰਨ ਦਾ ਵਿਰੋਧ ਕੀਤਾ ਜਾਵੇਗਾ।

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਬਰਨਾਲਾ ਵਿਖੇ ਵੱਖ ਵੱਖ ਜੱਥੇਬੰਦੀਆਂ ਵਲੋਂ ਰੋਸ ਮਾਰਚ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੇ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਅੱਜ 14 ਕਿਸਾਨ, ਵਿਦਿਆਰਥੀ, ਮੁਸਲਮਾਨ ਤੇ ਹੋਰ ਜਥੇਬੰਦੀਆਂ ਇਕੱਠੀਆਂ ਹੋਈਆਂ ਹਨ ਤੇ ਬਰਨਾਲਾ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਇਸ ਕਾਨੂੰਨ ਵਿਰੁੱਧ ਰੋਸ ਮਾਰਚ ਕੱਢਿਆ ਗਿਆ ਹੈ।

ਇਹ ਵੀ ਪੜ੍ਹੋ : ਆਰਮੀ ਦਾ ਐਨਸੀਸੀ ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਵਿੰਗ ਕਮਾਂਡਰ ਚੀਮਾ ਸਣੇ 2 ਜ਼ਖ਼ਮੀ

ਇਸ ਦੇ ਨਾਲ ਹੀ ਉਨਾਂ ਦੱਸਿਆ ਕਿ ਇਹ ਰੋਸ ਮਾਰਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੱਢਿਆ ਜਾਵੇਗਾ ਤੇ 8 ਮਾਰਚ ਨੂੰ ਮਹਿਲਾ ਦਿਵਸ ਦੇ ਮੌਕੇ ’ਤੇ ਮਲੇਰਕੋਟਲਾ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਇੱਕਠੀਆਂ ਹੋ ਕੇ ਇਸ ਕਾਨੂੰਨ ਦਾ ਵਿਰੋਧ ਕਰਨਗੀਆਂ। ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਲੰਘਦਿਆਂ ਮਾਲੇਰਕੋਟਲਾ ਵਿਚ ਖ਼ਤਮ ਹੋ ਜਾਵੇਗਾ।

ABOUT THE AUTHOR

...view details