ਬਰਨਾਲਾ:ਖੇਤੀ ਕਾਨੂੰਨਾਂ (Agricultural laws) ਦੀ ਲੜਾਈ ਜਿੱਤ ਕੇ ਦਿੱਲੀ ਤੋਂ ਪੰਜਾਬ (Delhi to Punjab) ਕਿਸਾਨਾਂ (FARMERS) ਦੇ ਕਾਫਲੇ ਪਹੁੰਚ ਰਹੇ ਹਨ। ਜਿਨ੍ਹਾਂ ‘ਤੇ ਥਾਂ-ਥਾਂ ਫੁੱਲਾਂ ਦੀ ਵਰਖਾਂ ਕੀਤੀ ਜਾ ਰਹੀ ਹੈ। ਬਰਨਾਲਾ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜੱਥਾ ਦਾ ਇਲਾਕੇ ਦੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਇਸ ਮੌਕੇ ਲੋਕਾਂ ਨੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਕੇ ਅਤੇ ਕਿਸਾਨਾਂ ਦੇ ਜਥੇ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ।
ਦਿੱਲੀ ਜਿੱਤ ਕੇ ਮੁੜੇ ਕਿਸਾਨਾਂ ਦਾ ਬਰਨਾਲਾ ਪੁੱਜਣ 'ਤੇ ਸ਼ਾਨਦਾਰ ਸਵਾਗਤ ਇਸ ਮੌਕੇ ਗੱਲਬਾਤ ਕਰਦਿਆਂ ਦਿੱਲੀ ਵਿੱਚ ਪਹਿਲਾਂ ਦਿਨ ਤੋਂ ਹੀ ਸੰਘਰਸ਼ ਉੱਤੇ ਬੈਠੇ ਬਜ਼ੁਰਗ ਮੇਜਰ ਸਿੰਘ ਨੇ ਕਿਹਾ ਕਿ ਇਹ ਜਿੱਤ ਇੱਕਲੇ ਕਿਸਾਨਾਂ (FARMERS) ਦੀ ਹੀ ਨਹੀਂ ਸਗੋਂ ਸਾਰੀ ਮਨੁੱਖਤਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਕਿਸਾਨ (FARMERS) ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ, ਜੋ ਹਰ ਚੰਗੇ-ਮਾੜੇ ਸਮੇਂ ਵਿੱਚ ਦੇਸ਼ ਦੇ ਨਾਲ ਖੜ੍ਹੇ ਰਹਿੰਦੇ ਹਨ।
ਦਿੱਲੀ ਜਿੱਤ ਕੇ ਮੁੜੇ ਕਿਸਾਨਾਂ ਦਾ ਬਰਨਾਲਾ ਪੁੱਜਣ 'ਤੇ ਸ਼ਾਨਦਾਰ ਸਵਾਗਤ ਉਨ੍ਹਾਂ ਕਿਹਾ ਕਿ ਜੋ ਕੇਂਦਰ ਸਰਕਾਰ (Central Government) ਵੱਲੋਂ ਨਵੇਂ ਤਿੰਨ ਖੇਤੀ ਕਾਨੂੰਨ ਬਣਾਏ ਗਏ ਸਨ, ਉਹ ਕਿਸਾਨ ਬਚਾਓ ਨਹੀਂ ਸਨ, ਸਗੋਂ ਕਿਸਾਨ ਮਾਰੂ ਕਾਨੂੰਨ ਸਨ, ਜਿਸ ਕਰਕੇ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਸੀ, ਜਿਸ ਨੂੰ ਇੱਕ ਸਾਲ ਦੇ ਲੰਬੇ ਸਮੇਂ ਤੋਂ ਬਾਅਦ ਜਿੱਤ ਲਿਆ ਹੈ।
ਦਿੱਲੀ ਜਿੱਤ ਕੇ ਮੁੜੇ ਕਿਸਾਨਾਂ ਦਾ ਬਰਨਾਲਾ ਪੁੱਜਣ 'ਤੇ ਸ਼ਾਨਦਾਰ ਸਵਾਗਤ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ‘ਤੇ ਬੋਲਦਿਆ ਉਨ੍ਹਾਂ ਕਿਹਾ ਕਿ ਜੋ ਕਿਸਾਨ ਸ਼ਹੀਦ ਹੋਏ ਹਨ, ਉਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ (central government is responsible) ਹੈ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਜਿੱਥੇ ਆਰਥਿਕ ਮਦਦ ਦੀ ਮੰਗ ਕੀਤੀ ਹੈ, ਉੱਥੇ ਹੀ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਲਈ ਸਰਕਾਰੀ ਨੌਕਰੀ ਦੀ ਵੀ ਮੰਗ ਕੀਤੀ ਹੈ।
ਦਿੱਲੀ ਜਿੱਤ ਕੇ ਮੁੜੇ ਕਿਸਾਨਾਂ ਦਾ ਬਰਨਾਲਾ ਪੁੱਜਣ 'ਤੇ ਸ਼ਾਨਦਾਰ ਸਵਾਗਤ ਉੱਥੇ ਹੀ ਕਿਸਾਨ ਆਗੂ ਜਗਸੀਰ ਸਿੰਘ ਛੀਨੀਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ (central government) ਦੁਆਰਾ ਜੋ ਖੇਤੀ ਕਨੂੰਨ ਕਿਸਾਨਾਂ ਉੱਤੇ ਥੋਪੇ ਗਏ ਸਨ, ਉਸ ਦੇ ਵਿਰੋਧ ਵਿੱਚ ਕਿਸਾਨਾਂ ਦੁਆਰਾ 1 ਸਾਲ ਤੋਂ ਜਿਆਦਾ ਸਮਾਂ ਦਿੱਲੀ ਵਿੱਚ ਸੰਘਰਸ਼ ਕੀਤਾ ਗਿਆ ਸੀ। ਜਿਸਦੇ ਬਾਅਦ ਕੇਂਦਰ ਸਰਕਾਰ ਦੁਆਰਾ ਕਿਸਾਨਾਂ ਦੀ ਮੰਗਾਂ ਮੰਨ ਲਈਆਂ ਗਈਆਂ ਅਤੇ ਹੁਣ ਕਿਸਾਨ ਦਿੱਲੀ ਤੋਂ ਵਾਪਸ ਆ ਰਹੇ ਹਨ।
ਇਹ ਵੀ ਪੜ੍ਹੋ:ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ