ਧਨੌਲਾ: ਔਰਤ ਨੇ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ - woman commits suicide
ਬਰਨਾਲਾ: ਕਸਬਾ ਧਨੌਲਾ ਵਿਖੇ ਅੱਜ ਸਵੇਰੇ ਇੱਕ ਮਹਿਲਾ ਵੱਲੋਂ ਹਰੀਗੜ੍ਹ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਲੱਭਣ ਲਈ ਗੋਤਾਖ਼ੋਰਾਂ ਦੀ ਟੀਮ ਨੂੰ ਬੁਲਾਇਆ ਗਿਆ ਪਰ ਅਜੇ ਤੱਕ ਲਾਸ਼ ਨਹੀਂ ਮਿਲੀ। ਗੋਤਾਖ਼ੋਰਾਂ ਦਾ ਕਹਿਣਾ ਹੈ ਕਿ ਨਹਿਰ ਦੀ ਡੁੰਘਾਈ ਤਕਰੀਬਨ 20 ਫੁੱਟ ਹੈ ਅਤੇ ਲਾਸ਼ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਧਨੌਲਾ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕ੍ਰਿਸ਼ਨਾ ਦੇਵੀ ਨਾਂਅ ਦੀ ਔਰਤ ਦੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ ਪਰ ਅਜੇ ਤੱਕ ਇਸ ਦੀ ਤਸਦੀਕ ਨਹੀਂ ਹੋ ਸਕੀ ਤੇ ਨਾ ਹੀ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗਾ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।