ਬਰਨਾਲਾ:ਯੂਕਰੇਨ ਅਤੇ ਰੂਸ ਦਰਮਿਆਨ ਚੱਲ ਰਹੇ ਯੁੱਧ ਦਰਮਿਆਨ ਬਰਨਾਲਾ ਦੇ ਇੱਕ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਨੌਜਵਾਨ ਚੰਦਨ ਜਿੰਦਲ 4 ਸਾਲਾਂ ਤੋਂ ਯੂਕਰੇਨ ਦੇ ਵਿਨੀਸੀਆ ਸਟੇਟ ਵਿੱਚ ਐਮਬੀਬੀਐਸ ਦੀ ਪੜਾਈ ਕਰਨ ਗਿਆ ਹੋਇਆ ਸੀ।
ਜਿੱਥੇ ਉਹ ਗੰਭੀਰ ਬੀਮਾਰੀ ਨਾਲ ਜੂਝ ਰਿਹਾ ਸੀ, ਉਸ ਦੀ ਉਥੇ ਮੌਤ ਹੋ ਗਈ ਹੈ। ਇਹ ਸੂਚਨਾ ਮਿਲਦੇ ਹੀ ਮ੍ਰਿਤਕ ਨੌਜਵਾਨ ਦੇ ਘਰ ਮਾਤਮ ਹੀ ਛਾ ਗਿਆ। ਉਸਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।