ਪੰਜਾਬ

punjab

ETV Bharat / state

ਲੌਕਡਾਊਨ ਦੌਰਾਨ ਦੁਕਾਨ ਮਾਲਕ ਵਲੋਂ ਕੀਤੇ ਗਏ ਸ਼ੋਸ਼ਣ ਤੋਂ ਦੁਖ਼ੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ - ਕੋਰੋਨਾ ਵਾਇਰਸ

ਕਸਬਾ ਹੰਡਿਆਇਆ ਵਿੱਚ ਇੱਕ ਨੌਜਵਾਨ ਨੇ ਆਪਣੇ ਦੁਕਾਨ ਮਾਲਕ ਤੋਂ ਤੰਗ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੇ ਭਰਾ ਨੇ ਦੋਸ਼ ਲਗਾਇਆ ਕਿ ਲੌਕਡਾਊਨ ਦੌਰਾਨ ਦੁਕਾਨ ਮਾਲਕ ਮ੍ਰਿਤਕ ਤੋਂ ਪੂਰਾ ਕੰਮ ਲੈਂਦੇ ਸਨ, ਪਰ ਉਸ ਨੂੰ ਤਨਖਾਹ ਨਹੀਂ ਦਿੱਤੀ ਗਈ।

ਜਸਵਿੰਦਰ ਭਰਦਵਾਜ਼
ਜਸਵਿੰਦਰ ਭਰਦਵਾਜ਼

By

Published : Jul 12, 2020, 4:58 PM IST

ਬਰਨਾਲਾ: ਕਸਬਾ ਹੰਡਿਆਇਆ 'ਚ ਇੱਕ ਦੁਕਾਨਦਾਰ ਵੱਲੋਂ ਇੱਕ ਨੌਜਵਾਨ ਤੋਂ ਕੋਰੋਨਾ ਵਾਇਰਸ ਦੇ ਲੌਕਡਾਊਨ ਦੌਰਾਨ ਪੂਰਾ ਕੰਮ ਕਰਵਾਇਆ ਗਿਆ, ਪਰ ਕੰਮ ਦੀ ਤਨਖ਼ਾਹ ਨਹੀਂ ਦਿੱਤੀ ਗਈ।ਜਿਸ ਦੇ ਰੋਸ ਵਿੱਚ 37 ਸਾਲਾ ਨੌਜਵਾਨ ਜਸਵਿੰਦਰ ਭਰਦਵਾਜ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੁਕਾਨ ਮਾਲਕਾਂ ’ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਹੰਡਿਆਇਆ ਪੁਲਿਸ ਚੌਂਕੀ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਗਿਆ।

ਵੀਡੀਓ

ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਜਸਵਿੰਦਰ ਭਰਦਵਾਜ ਦੇ ਭਰਾ ਭੂਸ਼ਣ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਜਸਵਿੰਦਰ ਹੰਡਿਆਇਆ ਵਿਖੇ ਟਿੰਬਲ ਸਟੋਰ ’ਤੇ ਸੇਲਜ਼ਮੈਨ ਦਾ ਕੰਮ ਕਰਦਾ ਸੀ। ਲੌਕਡਾਊਨ ਦੌਰਾਨ ਦੁਕਾਨ ਮਾਲਕਾਂ ਵੱਲੋਂ ਉਸ ਤੋਂ ਲਗਾਤਾਰ ਕੰਮ ਲਿਆ ਜਾਂਦਾ ਰਿਹਾ ਸੀ ਪਰ ਫਰਵਰੀ ਮਹੀਨੇ ਤੋਂ ਬਾਅਦ ਉਸ ਨੂੰ ਕੋਈ ਤਨਖ਼ਾਹ ਨਹੀਂ ਦਿੱਤੀ ਗਈ।

ਜਿਸ ਕਾਰਨ ਜਸਵਿੰਦਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਿਆ। ਉਨ੍ਹਾਂ ਦੱਸਿਆ ਕਿ ਦੁਕਾਨ ਮਾਲਕ ਉਸ ਦੇ ਭਰਾ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਦੇ ਸਨ। ਜਿਸ ਕਾਰਨ ਉਸ ਦੇ ਭਰਾ ਨੇ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦਾ ਭਰਾ ਤਨਖ਼ਾਹ ਮੰਗਦਾ ਸੀ ਤਾਂ ਦੁਕਾਨ ਮਾਲਕ ਟਾਲ-ਮਟੋਲ ਕਰਨ ਲੱਗਦੇ ਸਨ। ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਭਰਾ ਨੇ ਖ਼ੁਦਕੁਸ਼ੀ ਕੀਤੀ ਹੈ। ਉਨ੍ਹਾਂ ਦੁਕਾਨ ਮਾਲਕਾਂ ਵਿਰੁੱਧ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਇਸ ਸਬੰਧੀ ਬਰਨਾਲਾ ਦੇ ਡੀਐਸਪੀ ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਜਸਵਿੰਦਰ ਭਾਰਦਵਾਜ ਇੱਕ ਟਿੰਬਰ ਸਟੋਰ ’ਤੇ ਸੇਲਜ਼ਮੈਨ ਦਾ ਕੰਮ ਕਰਦਾ ਸੀ। ਬੀਤੀ ਸ਼ਾਮ ਮ੍ਰਿਤਕ ਦੀ ਸਿਹਤ ਠੀਕ ਨਾ ਹੋਣ ’ਤੇ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਉਸ ਨੂੰ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇ ਕੋਈ ਜ਼ਹਿਰੀਲੀ ਦਵਾਈ ਨਿਗਲੀ ਸੀ, ਜਿਸ ਕਾਰਨ ਉਸ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ABOUT THE AUTHOR

...view details