ਬਠਿੰਡਾ:ਪੰਜਾਬ ਪੁਲਿਸ ਕਿਸੇ ਨਾ ਕਿਸੇ ਗੱਲ ਨੂੰ ਲੈਕੇ ਸੁਰਖੀਆਂ ਵਿੱਚ ਰਹਿੰਦੀ ਹੈ। ਹੁਣ ਤਾਜ਼ਾ ਮਾਮਲਾ ਬਠਿੰਡਾ ਦਾ ਹੈ, ਜਿੱਥੇ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਰੋਡ ਉੱਤੇ ਸਥਿਤ ਪਿੰਡ ਦਿਉਣ ਵਿਖੇ ਇੱਕ ਬਜ਼ੁਰਗ ਨੂੰ ਤੇਜ਼ ਰਫ਼ਤਾਰ ਕਾਰ ਸਵਾਰ ਪੁਲਿਸ ਮੁਲਾਜ਼ਮ ਨੇ ਦਰੜ ਦਿੱਤਾ, ਜਿਸ ਕਾਰਨ ਬਜ਼ੁਰਗ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਪ੍ਰਤੱਖਦਰਸ਼ੀਆਂ ਦਾ ਕਹਿਣਾ ਸੀ ਕਿ ਕਾਰ ਚਾਲਕ ਪੁਲਿਸ ਮੁਲਾਜ਼ਮ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ।
ਪੁਲਿਸ ਮੁਲਾਜ਼ਮ ਦੀ ਗੱਡੀ ਵੱਜਣ ਨਾਲ ਬਜ਼ੁਰਗ ਦੀ ਮੌਤ, ਪਿੰਡ ਵਾਸੀਆਂ ਨੇ ਲਾਇਆ ਧਰਨਾ - Bathinda update
ਬਠਿੰਡਾ- ਸ੍ਰੀ ਮੁਕਤਸਰ ਸਾਹਿਬ ਰੋਡ ਉੱਤੇ ਸਥਿਤ ਪਿੰਡ ਦਿਉਣ ਵਿਖੇ ਇੱਕ ਬਜ਼ੁਰਗ ਨੂੰ ਤੇਜ਼ ਰਫ਼ਤਾਰ ਕਾਰ ਸਵਾਰ ਪੁਲਿਸ ਮੁਲਾਜ਼ਮ ਵੱਲੋਂ ਦਰੜ ਦਿੱਤਾ, ਜਿਸ ਕਾਰਨ ਬਜ਼ੁਰਗ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਪ੍ਰਤੱਖਦਰਸ਼ੀਆਂ ਦਾ ਕਹਿਣਾ ਸੀ ਕਿ ਕਾਰ ਚਾਲਕ ਪੁਲਿਸ ਮੁਲਾਜ਼ਮ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਪੁਲਿਸ ਕਰਮਚਾਰੀ ਖ਼ਿਲਾਫ਼ ਕਾਰਵਾਈ ਦੀ ਮੰਗ:ਇਸ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਬਜ਼ੁਰਗ ਬੂਟਾ ਸਿੰਘ ਪਿੰਡ ਦਿਉਣ ਦਾ ਵਸਨੀਕ ਹੈ ਤੇ ਉਹ ਦੁੱਧ ਲੈਣ ਲਈ ਜਾ ਰਿਹਾ ਸੀ, ਜਿਸ ਦੌਰਾਨ ਇਹ ਹਾਦਸਾ ਹੋਇਆ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਹਾਈਵੇ ਜਾਮ ਕਰ ਦਿੱਤਾ ਅਤੇ ਪੁਲਿਸ ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਪਿੰਡ ਵਾਸੀਆਂ ਨੂੰ ਭਰੋਸਾ ਦੇਣ ਤੋਂ ਬਾਅਦ ਇੱਕ ਵਾਰ ਇਹ ਧਰਨਾ ਹਟਾ ਦਿੱਤਾ ਗਿਆ ਸੀ, ਪਰ ਸਵੇਰ ਹੁੰਦਿਆ ਹੀ ਕੋਈ ਸੁਣਵਾਈ ਨਾ ਹੁੰਦੀ ਵੇਖ ਪਿੰਡ ਵਾਸੀਆਂ ਵੱਲੋਂ ਮੁੜ ਤੋਂ ਬਠਿੰਡਾ- ਸ੍ਰੀ ਮੁਕਤਸਰ ਸਾਹਿਬ ਸੜਕ ਨੂੰ ਜਾਮ ਕਰ ਦਿੱਤਾ ਗਿਆ ਅਤੇ ਮੁਲਜ਼ਮ ਪੁਲਿਸ ਮੁਲਾਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ:ਦੱਸ ਦਈਏ ਕਿ ਪੁਲਿਸ ਮੁਲਾਜ਼ਮ ਦੀ ਗੱਡੀ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਹੋਈਆਂ ਹਨ, ਜਿਸ ਤੋਂ ਬਾਅਦ ਰੋਸ ਵਿੱਚ ਆਏ ਪਿੰਡ ਵਾਸਿਆਂ ਨੇ ਸੜਕ ਦੇ ਉਪਰ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਲਗਾ ਦਿੱਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕੀ ਪੁਲਿਸ ਮੁਲਾਜ਼ਮ ਦੀ ਸ਼ਰਾਬ ਪੀਤੀ ਹੋਈ ਸੀ, ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਕਾਰਵਾਈ ਦੇ ਲਈ ਆਏ ਪੁਲਿਸ ਮੁਲਾਜ਼ਮ ਉਸਨੂੰ ਲੈ ਕੇ ਚਲੇ ਗਏ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਮੁਲਜ਼ਮ ਪੁਲਿਸ ਮੁਲਾਜ਼ਮ ਦਾ ਨਾਂ ਚਰਨਜੀਤ ਸਿੰਘ ਤੇ ਉਹ ਕਿੱਲੀ ਨਿਹਾਲ ਸਿੰਘ ਵਾਲਾ ਨਾਲ ਸਬੰਧਿਤ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਪੁਲਿਸ ਮੁਲਾਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।