ਬਠਿੰਡਾ: ਆਪਣੀਆਂ ਮੰਗਾਂ ਨੂੰ ਲੈ ਕੇ 108 ਐਂਬੂਲੈਂਸ ਡਰਾਈਵਰਾਂ ਵੱਲੋਂ ਸਰਕਾਰ ਹਸਪਤਾਲ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ 108 ਐਂਬੂਲੈਂਸ ਡਰਾਈਵਰਾਂ ਵੱਲੋਂ ਤਨਖਾਹ ਨਾ ਮਿਲਣ ਦੇ ਚੱਲਦਿਆਂ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਐਮਰਜੈਂਸੀ ਨੂੰ ਛੱਡ ਬਾਕੀ ਸਾਰੀਆਂ ਸੇਵਾਵਾਂ ਨੂੰ ਠੱਪ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕੀਤੀ।
ਦੱਸ ਦਈਏ ਕਿ ਸਿਹਤ ਵਿਭਾਗ ਦੇ ਵੱਖ ਵੱਖ ਵਿਭਾਗਾਂ ਚ ਕੰਮ ਕਰ ਰਹੇ ਇਨ੍ਹਾਂ ਕਰਮਚਾਰੀਆਂ ਵੱਲੋਂ ਇੱਕਠੇ ਸਿਵਲ ਹਸਪਤਾਲ ਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕਾਮਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਜਲਦ ਮੰਨੀਆਂ ਜਾਣ ਤਾਂ ਜੋ ਆਪਣੀਆਂ ਸੇਵਾਵਾਂ ਨਿਰਵਿਘਨ ਜਾਰੀ ਰੱਖ ਸਕਣ।