ਪੰਜਾਬ

punjab

ETV Bharat / state

ਬਠਿੰਡਾ: ਸ਼ਹਿਰ ਵਿੱਚ ਵਧੇ ਡੇਂਗੂ ਦੇ ਮਰੀਜ਼, ਡਾਕਟਰਾਂ ਨੇ ਦਿੱਤੀ ਇਹ ਸਲਾਹ - bathinda dengue case

ਬਠਿੰਡਾ ਸ਼ਹਿਰ ਵਿੱਚ ਡੇਂਗੂ ਦੇ ਕੇਸ ਲਗਾਤਾਰ ਵੱਧ ਰਹੇ ਹਨ। ਹੁਣ ਤੱਕ 177 ਮਰੀਜ਼ਾਂ ਵਿੱਚ ਡੇਂਗੂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਡਾਕਟਰਾਂ ਨੇ ਇਸ ਲਈ ਕੀ ਸਲਾਹ ਦਿੱਤੀ ਹੈ,ਪੜ੍ਹੋ ਪੂਰੀ ਖ਼ਬਰ ...

ਫ਼ੋਟੋ

By

Published : Oct 25, 2019, 5:16 PM IST

ਬਠਿੰਡਾ: ਸ਼ਹਿਰ ਵਿੱਚ ਦੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਗੱਲ ਦੀ ਜਾਣਕਾਰੀ ਡਾ. ਉਮੇਸ਼ ਗੁਪਤਾ ਨੇ ਦਿੰਦਿਆਂ ਦੱਸਿਆ ਕਿ 800 ਤੋਂ ਵੱਧ ਥਾਂ ਤੋਂ ਡੇਂਗੂ ਦਾ ਲਾਰਵਾ ਵੀ ਬਰਾਮਦ ਕੀਤਾ ਜਾ ਚੁੱਕਿਆ ਹੈ। ਇਸ ਸਮੱਸਿਆਂ ਦੇ ਮੱਦੇਨਜ਼ਰ ਉਨ੍ਹਾਂ ਦੀਆਂ 16 ਟੀਮਾਂ ਬਠਿੰਡਾ ਵਿੱਚ ਵੱਖ-ਵੱਖ ਥਾਂ 'ਤੇ ਜਾ ਕੇ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕਰ ਰਹੇ ਹਨ।

ਡਾ. ਉਮੇਸ਼ ਗੁਪਤਾ ਨੇ ਦੱਸਿਆ ਕਿ ਜਿਸ ਥਾਂ ਤੋਂ ਲਾਰਵਾ ਬਰਾਮਦ ਹੋਇਆ ਸੀ, ਮੌਕੇ 'ਤੇ ਉਨ੍ਹਾਂ ਦੀਆਂ ਟੀਮਾਂ ਨੇ ਲਾਰਵਾ ਨੂੰ ਨਸ਼ਟ ਕਰਵਾ ਦਿੱਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰ ਦੇ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ।

ਵੇਖੋ ਵੀਡੀਓ

ਡਾ. ਉਮੇਸ਼ ਗੁਪਤਾ ਨੇ ਦੱਸਿਆ ਕਿ ਸਭ ਤੋਂ ਵੱਧ ਡੇਂਗੂ ਮਾਮਲੇ ਬਠਿੰਡਾ ਸ਼ਹਿਰ ਤੋਂ ਆ ਰਹੇ ਹਨ ਜਿਸ ਵਿੱਚ ਬਲਰਾਜ ਨਗਰ ਅਤੇ ਦੀਪ ਨਗਰ ਵੀ ਸ਼ਾਮਿਲ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ। ਹਫ਼ਤੇ ਵਿੱਚ 2 ਦਿਨ ਸਿਵਲ ਹਸਪਤਾਲ ਵਿੱਚ ਡੇਂਗੂ ਦੇ ਸ਼ੱਕੀ ਮਰੀਜ਼ਾਂ ਦਾ ਮੈਕਲਾਇਜ਼ਾ ਟੈਸਟ ਮੁਫ਼ਤ ਵਿੱਚ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਡੇਂਗੂ ਦੇ ਵੱਖ-ਵੱਖ ਵਾਰਡ ਵੀ ਬਣਾ ਦਿੱਤੇ ਗਏ ਹਨ, ਜਿੱਥੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਹਰਿਆਣਾ ਵਿੱਚ ਜੇਜੇਪੀ ਦੇ ਸਮਰਥਨ ਨੂੰ ਲੈ ਕੇ ਸਸਪੈਂਸ ਬਰਕਰਾਰ

ਡਾਕਟਰ ਉਮੇਸ਼ ਗੁਪਤਾ ਅਨੁਸਾਰ ਸਿਵਲ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਮੁਫ਼ਤ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਸਿਹਤ ਵਿਭਾਗ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿਹਤ ਵਿਭਾਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਵਿੱਚ ਪਾਣੀ ਕਿਤੇ ਵੀ ਨਾ ਖੜਾ ਹੋਣ ਦੇਣ, ਤਾਂ ਕਿ ਡੇਂਗੂ ਲਾਰਵਾ ਨਾ ਪੈਦਾ ਹੋ ਸਕੇ। ਇਸ ਨਾਲ ਲੋਕਾਂ ਨੂੰ ਡੇਂਗੂ ਵਰਗੀ ਬਿਮਾਰੀ ਤੋਂ ਬਚਾਇਆ ਜਾ ਸਕੇ।

ABOUT THE AUTHOR

...view details