ਬਠਿੰਡਾ : ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਵੱਲੋਂ ਫਰੋਤੀ ਦਾ ਕਾਰੋਬਾਰ ਜੋਰਾ ਨਾਲ ਚਲਾਇਆ ਜਾ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਕੁਝ ਦਿਨ ਪਹਿਲਾਂ ਬਠਿੰਡਾ ਦੇ ਘੋੜਿਆਂ ਦੇ ਵਪਾਰੀ ਆਈ ਫਰੋਤੀ ਲਈ ਫੋਨ ਕਾਲ ਹੈ। ਵਪਾਰੀ ਨੂੰ ਫੋਨ ਕਾਲ ਕਰਕੇ 20 ਲੱਖ ਰੁਪਏ ਦੀ ਫਿਰੋਤੀ ਮੰਗੀ ਗਈ ਸੀ। ਜਿਸ ਵਿੱਚ ਖੁਲਾਸਾ ਹੋਇਆ ਹੈ ਕਿ ਵਿਦੇਸ਼ ਵਿੱਚ ਬੈਠੇ ਗੈਂਗਸਟਰ ਅਰਸ਼ ਡੱਲਾ ਵੱਲੋਂ ਘੋੜਿਆਂ ਦੇ ਵਪਾਰੀ ਤੋਂ 20 ਲੱਖ ਰੁਪਏ ਦੀ ਫਿਰੌਤੀ ਵਟਸੈਪ ਰਾਹੀ ਮੰਗੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ ਜਿਨ੍ਹਾਂ ਵਿਚੋਂ 2 ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਜੇਲ੍ਹਾਂ ਵਿੱਚ ਬੰਦਾ ਗੈਂਗਸਟਰ ਵਿੱਚ ਫਰੋਤੀ ਦੇ ਕੰਮ ਵਿੱਚ ਸ਼ਾਮਲ:ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਫਤਿਹ ਨਾਗਰੀ ਨੂੰ ਸੋਮਵਾਰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਬਠਿੰਡਾ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੋਂ ਉਸ ਨੂੰ ਅਦਾਲਤ ਵੱਲੋਂ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਇਥੇ ਦੱਸਣਯੋਗ ਹੈ ਕਿ ਪੁਲਿਸ ਵੱਲੋਂ ਘੋੜਿਆਂ ਦਾ ਵਪਾਰ ਕਰਨ ਵਾਲੇ ਪਿੰਡ ਪੱਕਾ ਵਸਨੀਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਰਸ਼ ਡੱਲਾ ਅਤੇ ਉਸ ਦੇ ਦੋ ਸਾਥੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।