ਬਠਿੰਡਾ: ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗ਼ੈਰ ਕਾਨੂੰਨੀ ਤਸਕਰੀ ਨੂੰ ਰੋਕਣ ਸਬੰਧੀ ਅੰਤਰਰਾਸ਼ਟਰੀ ਦਿਵਸ ਨੂੰ ਸਮਰਪਿਤ ਰੈਡ ਕਰਾਸ ਵਲੋਂ ਸਮਾਗਮ ਕਰਵਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੌਕੇ 25 ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਖ਼ਾਤਰ ਟੂਲ ਕਿੱਟਾਂ ਤੋਂ ਇਲਾਵਾ 3 ਤੋਂ 4 ਮਹੀਨੇ ਦੀ ਮੁਫ਼ਤ ਸਿਖ਼ਲਾਈ ਲੈਣ ਉਪਰੰਤ ਨੌਜਵਾਨਾਂ ਨੂੰ ਸਰਟੀਫ਼ਿਕੇਟ ਵੀ ਦਿੱਤੇ ਗਏ।
ਨਸ਼ਾ ਛੱਡ ਚੁੱਕੇ 25 ਨੌਜਵਾਨਾਂ ਨੂੰ ਵੰਡੀਆਂ ਟੂਲ ਕਿੱਟਾਂ - Punjab
ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਮੁਫ਼ਤ ਟ੍ਰੇਨਿੰਗ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਵੰਡੇ ਗਏ।
ਮੌਕੇ 'ਤੇ ਪਹੁੰਚੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਸਮਾਗਮ ਦੌਰਾਨ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਹੁਣ ਜ਼ਿੰਦਗੀ ਵਿੱਚ ਕਦੇ ਵੀ ਨਸ਼ਾ ਨਾ ਕਰਨ ਦਾ ਪ੍ਰਣ ਲਿਆ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਾਇਤਾ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਹਾਇਤਾ ਨੂੰ ਬਹੁਤ ਜਲਦ ਹਰ ਮਹੀਨੇ ਮੁਹੱਇਆ ਕਰਵਾਇਆ ਜਾਵੇਗਾ ਤਾਂ ਜੋ ਨਸ਼ੇ ਤੋਂ ਮੁਕਤ ਨੌਜਵਾਨਾਂ ਨੂੰ ਨਾ ਕੇਵਲ ਨਸ਼ੇ ਦੀ ਭੈੜੀ ਲਤ ਤੋਂ ਨਿਜਾਤ ਦਵਾਈ ਜਾ ਸਕੇ ਬਲਕਿ ਅਜਿਹੇ ਵਿਅਕਤੀਆਂ ਅਤੇ ਨੌਜਵਾਨਾਂ ਨੂੰ ਕਿਸੇ ਕਿੱਤੇ ਵੀ ਲਗਾਇਆ ਜਾ ਸਕੇ। ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ 25 ਵਿੱਚੋਂ 15 ਨੌਜਵਾਨ ਜੋ ਸਰਕਾਰੀ ਨਸ਼ਾ ਛੁੜਾਉ ਕੇਂਦਰ ਜਾਂ ਓਟ ਕਲੀਨਿਕ ਵਿੱਚੋ ਆਪਣਾ ਇਲਾਜ ਕਰਵਾ ਚੁੱਕੇ ਹਨ, ਨੂੰ ਵੱਖ-ਵੱਖ ਕੰਮਾਂ ਲਈ ਲੋੜੀਂਦੀਆਂ ਟੂਲ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ।