ਬਠਿੰਡਾ: ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਿਖੇ ਬਣਾਏ ਗਏ ਇਕਾਂਤਵਾਸ ਕੇਂਦਰ ਤੋਂ ਡਿਪਟੀ ਕਮਿਸ਼ਨਰ ਬੀ. ਸ੍ਰੀ ਨਿਵਾਸਨ ਵੱਲੋਂ 26 ਸ਼ਰਧਾਲੂਆਂ ਨੂੰ ਸਨਮਾਨਿਤ ਕਰਕੇ ਆਪੋ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਜੋ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸਨ ਅਤੇ ਜਿਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਸੀ ਅਤੇ ਇਕਾਂਤਵਾਸ ਦਾ ਸਮਾਂ ਪੂਰਾ ਕਰ ਚੁੱਕੇ ਸਨ।
ਇਕਾਂਤਵਾਸ ਕੇਂਦਰ ਤੋਂ 26 ਵਿਅਕਤੀਆਂ ਨੂੰ ਭੇਜਿਆ ਗਿਆ ਘਰ ਵਾਪਸ - ਬਠਿੰਡਾ ਦੇ ਮੈਰੀਟੋਰੀਅਸ ਸਕੂਲ
ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਿਖੇ ਬਣਾਏ ਗਏ ਇਕਾਂਤਵਾਸ ਕੇਂਦਰ ਤੋਂ ਡਿਪਟੀ ਕਮਿਸ਼ਨਰ ਬੀ. ਸ੍ਰੀ ਨਿਵਾਸਨ ਵੱਲੋਂ 26 ਸ਼ਰਧਾਲੂਆਂ ਨੂੰ ਸਨਮਾਨਿਤ ਕਰਕੇ ਆਪੋ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੀ ਚਪੇਟ ਦੇ ਵਿੱਚ ਸਾਰੇ ਮਰੀਜ਼ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਗਿਆ ਸੀ। ਬਠਿੰਡਾ ਦੇ ਮੈਰੀਟੋਰੀਅਸ ਸਕੂਲ ਤੋਂ ਅੱਜ ਛੱਬੀ ਵਿਅਕਤੀਆਂ ਨੂੰ ਇਕਾਂਤਵਾਸ ਖ਼ਤਮ ਹੋਣ ਅਤੇ ਉਨ੍ਹਾਂ ਦੇ ਟੈਸਟ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਆਪਣੇ ਆਪਣੇ ਘਰ ਭੇਜ ਦਿੱਤਾ।
ਸਿਹਤ ਵਿਭਾਗ ਦੀ ਟੀਮ ਹਰ ਰੋਜ਼ ਇਕਾਂਤਵਾਸ ਸੈਂਟਰ ਵਿੱਚ ਰਹਿ ਰਹੇ ਸਾਰੇ ਹੀ ਵਿਅਕਤੀਆਂ ਦੀ ਸਿਹਤ ਦੀ ਜਾਂਚ ਰੈਗੂਲਰ ਕਰਦੀ ਸੀ। ਬਠਿੰਡਾ ਦੇ ਡੀਸੀ ਬੀ ਸ੍ਰੀ ਨਿਵਾਸਨ ਅਤੇ ਐਸਐਸਪੀ ਡਾ. ਨਾਨਕ ਸਿੰਘ ਨੇ ਸਾਰੇ ਵਿਅਕਤੀਆਂ ਨੂੰ ਗੁਲਾਬ ਦਾ ਫੁੱਲ ਦੇ ਕੇ ਉਨ੍ਹਾਂ ਦੇ ਸਿਹਤਮੰਦ ਜਿੰਦਗੀ ਦੀ ਦੁਆ ਵੀ ਮੰਗੀ।