ਬਠਿੰਡਾ: ਬੀਤੇ ਦਿਨੀ ਇੱਕ ਨਿਜੀ ਧਾਗਾ ਫ਼ੈਕਟਰੀ ਵਿੱਚ ਕੰਮ ਕਰਨ ਵਾਲੀ ਮਹਿਲਾਵਾਂ ਦੀ ਗੱਡੀ ਦਾ ਟਾਇਰ ਫੱਟ ਗਿਆ, ਜਿਸ ਤੋਂ ਬਾਅਦ ਗੱਡੀ ਦਰੱਖਤ ਦੇ ਵਿੱਚ ਜਾ ਵੱਜੀ। ਇਸ ਹਾਦਸੇ 'ਚ ਤਿੰਨ ਮਹਿਲਾਵਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਡਰਾਈਵਰ ਸਣੇ ਤਿੰਨ ਮਹਿਲਾਵਾਂ ਨੂੰ ਜ਼ਖ਼ਮੀ ਹਾਲਤ ਵਿਚ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।
ਬਠਿੰਡਾ ਸੜਕ ਹਾਦਸੇ 'ਚ ਤਿੰਨ ਮਹਿਲਾਵਾਂ ਦੀ ਮੌਤ, ਚਾਰ ਜ਼ਖ਼ਮੀ - ਬਠਿੰਡਾ ਸੜਕ ਹਾਦਸੇ 'ਚ ਤਿੰਨ ਦੀ ਮੌਤ
ਬੀਤੇ ਦਿਨੀ ਇੱਕ ਨਿਜੀ ਧਾਗਾ ਫ਼ੈਕਟਰੀ ਵਿੱਚ ਕੰਮ ਕਰਨ ਵਾਲੀਆਂ ਮਹਿਲਾਵਾਂ ਦੀ ਗੱਡੀ ਦਾ ਟਾਇਰ ਫੱਟ ਗਿਆ, ਜਿਸ ਤੋਂ ਬਾਅਦ ਗੱਡੀ ਦਰੱਖਤ ਦੇ ਵਿੱਚ ਜਾ ਵੱਜੀ। ਇਸ ਹਾਦਸੇ 'ਚ ਤਿੰਨ ਮਹਿਲਾਵਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖ਼ਮੀ ਹੋ ਗਏ।
ਬਠਿੰਡਾ ਸਿਵਲ ਹਸਪਤਾਲ ਚੌਂਕੀ ਦੇ ਇੰਚਾਰਜ ਰਾਜਪਾਲ ਸਿੰਘ ਦਾ ਕਹਿਣਾ ਹੈ ਕਿ ਇਹ ਮਹਿਲਾਵਾਂ ਬਠਿੰਡਾ ਦੇ ਵਿੱਚ ਇੱਕ ਧਾਗਾ ਫ਼ੈਕਟਰੀ ਦੇ ਵਿੱਚ ਕੰਮ ਕਰਨ ਵਾਲੀਆਂ ਮਹਿਲਾਵਾਂ ਸਨ। ਜੋ ਤੂਫ਼ਾਨ ਗੱਡੀ ਵਿੱਚ ਫੈਕਟਰੀ ਤੋਂ ਆਪਣੇ ਘਰ ਨੂੰ ਵਾਪਸ ਜਾ ਰਹੀਆਂ ਸਨ ਤੇ ਰਸਤੇ ਦੁਰਘਟਨਾ ਮਗਰੋਂ ਤਿੰਨ ਮਹਿਲਾਵਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨਿਜੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।
ਜ਼ਖਮੀ ਹੋਏ ਮਰੀਜ਼ਾਂ ਦਾ ਇਲਾਜ ਕਰ ਰਹੇ ਐਮਰਜੈਂਸੀ ਮੈਡੀਕਲ ਆਫਿਸਰ ਹਰਮੀਤ ਸਿੰਘ ਦਾ ਕਹਿਣਾ ਹੈ ਕਿ ਘਟਨਾ ਵਿੱਚ ਜ਼ਖਮੀ ਡਰਾਈਵਰ ਅਤੇ ਤਿੰਨ ਮਹਿਲਾਵਾਂ ਨੂੰ ਜ਼ੇਰੇ ਇਲਾਜ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਲਿਆਇਆ ਗਿਆ ਸੀ ਤੇ ਹੁਣ ਉਨ੍ਹਾਂ ਨੂੰ ਨਿਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ।