ਪੰਜਾਬ

punjab

ETV Bharat / state

ਨਸ਼ਾ ਤਸਕਰੀ ਦਾ ਝੂਠਾ ਮੁਕੱਦਮਾ ਦਰਜ ਕਰਨ ਵਾਲੇ 4 ਪੁਲਿਸ ਮੁਲਾਜ਼ਮ ਮੁਅੱਤਲ

ਬਠਿੰਡਾ ਦੇ ਪਿੰਡ ਜੰਗੀਰਾਣਾ ਵਿੱਚ ਕੁਲਦੀਪ ਸਿੰਘ ਨਾਂਅ ਦੇ ਵਿਅਕਤੀ ਉੱਤੇ ਨਸ਼ਾ ਤਸਕਰੀ ਦਾ ਝੂਠਾ ਮੁਕੱਦਮਾ ਦਰਜ ਕਰਨ ਵਾਲੇ ਇੰਸਪੈਕਟਰ ਸਣੇ ਚਾਰ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਫ਼ੋਟੋ

By

Published : Aug 29, 2019, 2:10 PM IST

ਬਠਿੰਡਾ: ਪਿੰਡ ਜੰਗੀਰਾਣਾ ਦੇ ਵਾਸੀ ਕੁਲਦੀਪ ਸਿੰਘ ਉੱਤੇ ਬੀਤੀ 8 ਜੁਲਾਈ, 2019 ਨੂੰ ਨਸ਼ਾ ਤਸਕਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਬਠਿੰਡਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਦੋਂ ਪੜਤਾਲ ਕੀਤੀ ਗਈ ਤਾਂ 4 ਮੁਲਜ਼ਮਾਂ ਨੂੰ ਝੂਠਾ ਮੁਕੱਦਮਾ ਦਰਜ ਕਰਨ ਵਜੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਵੇਖੋ ਵੀਡੀਓ

ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਦੋਂ ਪੜਤਾਲ ਕੀਤੀ ਗਈ ਤਾਂ, ਸਾਹਮਣੇ ਆਇਆ ਕਿ ਪੀੜਤ ਉੱਤੇ ਨਸ਼ਾ ਤਸਕਰੀ ਦਾ ਝੂਠਾ ਮਾਮਲਾ ਦਰਜ ਕੀਤਾ ਗਿਆ। ਇਸ ਕਾਰਨ ਸੀਆਈਏ ਵਨ ਦੇ ਇੰਚਾਰਜ, ਇੱਕ ਏਐਸਆਈ ਅਤੇ ਦੋ ਹੈਡ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਗਹਿਰਾਈ ਨਾਲ ਪੜ੍ਹਤਾਲ ਕਰਨ ਲਈ ਐਸਪੀ, ਬਿਊਰੋ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਕੁਲਦੀਪ ਸਿੰਘ ਜਿਸ ਦੇ ਉੱਤੇ ਨਸ਼ਾ ਤਸਕਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ, ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਸੀਆਈਏ ਵਨ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਭਾਟੀ ਨੇ ਉਸ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ ਕਿ ਉਹ ਨਸ਼ਾ ਤਸਕਰਾਂ ਕੋਲੋਂ ਪੈਸੇ ਲੈ ਮੁਖ਼ਬਰੀ ਕੀਤੀ ਹੈ ਜਿਸ ਕਾਰਨ ਉਸ ਨੇ ਕੁਲਦੀਪ ਸਿੰਘ 'ਤੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਕਰ ਦਿੱਤਾ ਅਤੇ ਉਸ ਨੂੰ ਜੇਲ੍ਹ ਵਿੱਚ ਭੇਜ ਦਿੱਤਾ।

ਇਹ ਵੀ ਪੜ੍ਹੋ: PM ਮੋਦੀ ਨੇ ਕੀਤਾ ‘ਫਿਟ ਇੰਡੀਆ ਮੂਵਮੈਂਟ’ ਦਾ ਆਗਾਜ਼

ABOUT THE AUTHOR

...view details