ਬਠਿੰਡਾ: ਜ਼ਿਲ੍ਹੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਦਾ ਗ੍ਰਾਫ਼ ਹੇਠਾਂ ਆਉਣ ਦਾ ਨਾਂਅ ਹੀ ਨਹੀਂ ਲੈ ਰਿਹਾ ਹੈ। ਕੋਰੋਨਾ ਹੁਣ ਜਾਨਲੇਵਾ ਸਾਬਿਤ ਹੋਣਾ ਸ਼ੁਰੂ ਹੋ ਗਿਆ ਹੈ।
ਬਠਿੰਡਾ ਦੇ ਵਿੱਚ ਕੋਰੋਨਾ ਕਾਰਨ ਇੱਕ 47 ਸਾਲਾ ਫ਼ੌਜੀ ਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ ਮ੍ਰਿਤਕ ਫ਼ੌਜੀ ਜਵਾਨ ਦਾ ਨਾਂਅ ਧਈਆਨੀ ਗੁਪਤਾ ਸੀ, ਜੋ ਕਿ ਫ਼ੌਜ ਦੇ ਹਸਪਤਾਲ ਦੇ ਵਿੱਚ ਇਲਾਜ ਲਈ ਭਰਤੀ ਸੀ, ਜਿਸ ਦੀ ਕਿ ਸ਼ੁੱਕਰਵਾਰ ਦੇਰ ਰਾਤ ਨੂੰ ਜ਼ੇਰੇ ਇਲਾਜ ਮੌਤ ਹੋ ਗਈ ਹੈ।