ਬਠਿੰਡਾ: ਬਠਿੰਡਾ ਤੇ ਮਾਨਸਾ ਰੋਡ ਸਥਿਤ ਗਰੋਥ ਸੈਂਟਰ ਵਿਚ ਕੈਮੀਕਲ ਦੇ ਗਡਾਊਨ ਨੂੰ ਭਿਆਨਕ ਅੱਗ ਲਾ ਕੇ ਘਟਨਾ ਦਾ ਪਤਾ ਚੱਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਰੀਬ ਅੱਧੀ ਦਰਜਨ ਗੱਡੀਆਂ ਮੌਕੇ ਤੇ ਪਹੁੰਚਿਆ ਅਤੇ ਬੜੀ ਮੁਸ਼ਕਲ ਨਾਲ ਅੱਗ ਤੇ ਕਾਬੂ ਪਾਇਆ। A fierce fire broke out in Bathinda
ਬੜੀ ਮੁਸ਼ਕਲ ਨਾਲ ਅੱਗ ਉੱਤੇ ਕਾਬੂ ਪਾਇਆ, ਫਾਇਰ ਅਫਸਰ :-ਇਸ ਦੌਰਾਨ ਗੱਲਬਾਤ ਫਾਇਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਰੋਥ ਸੈਂਟਰ ਵਿੱਚ ਕੈਮੀਕਲ ਦੇ ਸਟੋਰ ਨੂੰ ਭਿਆਨਕ ਅੱਗ ਲੱਗ ਗਈ ਹੈ। ਜਿਸ ਉੱਤੇ ਉਨ੍ਹਾਂ ਵੱਲੋਂ 2 ਫਾਇਰ ਗੱਡੀਆਂ ਭੇਜੀਆਂ ਗਈਆਂ, ਪਰ ਅੱਗ ਭਿਆਨਕ ਹੋਣ ਕਾਰਨ ਫਾਇਰ ਸਟੇਸ਼ਨ ਤੋਂ ਹੋਰ ਗੱਡੀਆਂ ਮੰਗਵਾਈਆਂ ਗਈਆਂ ਅਤੇ ਬੜੀ ਮੁਸ਼ਕਲ ਨਾਲ ਅੱਗ ਉੱਤੇ ਕਾਬੂ ਪਾਇਆ ਗਿਆ।
ਬਠਿੰਡਾ ਦੇ ਕੈਮੀਕਲ ਸਟੋਰ ਵਿੱਚ ਲੱਗੀ ਭਿਆਨਕ ਅੱਗ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ:- ਉਨ੍ਹਾਂ ਕਿਹਾ ਕਿ ਫਿਲਹਾਲ ਅੱਗ ਦੀ ਘਟਨਾ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ ਕਿ ਅੱਗ ਕਿਸ ਤਰ੍ਹਾਂ ਲੱਗੀ ਅਤੇ ਕਿ ਅੱਗ ਨੂੰ ਬੁਝਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ, ਇਸ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਧਰ ਮੌਕੇ ਉੱਤੇ ਪਹੁੰਚੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਪੁਲਿਸ ਵੱਲੋਂ ਜਾਂਚ ਜਾਰੀ ਹੈ:- ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਐਚ.ਓ ਸਦਰ ਗੁਰਮੀਤ ਸਿੰਘ ਨੇ ਦੱਸਿਆ ਕਿ ਘਟਨਾ ਦਾ ਪਤਾ ਚੱਲਦੇ ਹੀ ਉਹ ਮੌਕੇ ਉੱਤੇ ਪਹੁੰਚੇ ਹਨ ਅਤੇ ਅੱਗ ਦੀ ਘਟਨਾ ਸਬੰਧੀ ਜਾਂਚ ਕਰ ਰਹੇ ਹਨ, ਕਿ ਕਿਸ ਤਰ੍ਹਾਂ ਅੱਗ ਲੱਗੀ ਅਤੇ ਅੱਗ ਬੁਝਾਉਣ ਲਈ ਪ੍ਰਬੰਧ ਕੀਤੇ ਗਏ ਸਨ। ਇਸ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਇਹ ਵੀ ਪੜੋ:-ਹਥਿਆਰਾਂ ਦੀ ਪ੍ਰਦਰਸ਼ਨੀ ਉੱਤੇ ਪੰਜਾਬ ਵਿੱਚ ਪਾਬੰਦੀ, ਹਥਿਆਰ ਰੱਖਣ ਦੀ ਨਹੀਂ ਕੋਈ ਮਨਾਹੀ