ਪੰਜਾਬ

punjab

ETV Bharat / state

ਬਾਬਾ ਛੋਟਾ ਸਿੰਘ ਮਸਤੂਆਣੇ ਵਾਲਿਆਂ ਦੇ ਸਸਕਾਰ ਮੌਕੇ ਹੋਇਆ ਵੱਡਾ ਇਕੱਠ - Latest Corona update

ਬੀਤੇ ਦਿਨ ਤਲਵੰਡੀ ਸਾਬੋ ਵਿਖੇ ਬਾਬਾ ਛੋਟਾ ਸਿੰਘ ਮਸਤੂਆਣੇ ਵਾਲਿਆਂ ਦਾ ਦੇਹਾਂਤ ਹੋ ਗਿਆ ਸੀ। ਗੌਰਤਲੱਬ ਹੈ ਕਿ ਵਿਸਾਖੀ ਮੌਕੇ ਸਮਾਗਮ ਦੌਰਾਨ ਕੋਰੋਨਾ ਵਾਇਰਸ ਦੇ ਸੰਪਰਕ ’ਚ ਆ ਗਏ ਸਨ। ਇਸ ਦੇ ਬਾਵਜੂਦ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਵੇਖਣ ਨੂੰ ਮਿਲਿਆ।

ਬਾਬਾ ਛੋਟਾ ਸਿੰਘ ਮਸਤੂਆਣੇ ਵਾਲਿਆਂ ਦੇ ਸਸਕਾਰ ਮੌਕੇ
ਬਾਬਾ ਛੋਟਾ ਸਿੰਘ ਮਸਤੂਆਣੇ ਵਾਲਿਆਂ ਦੇ ਸਸਕਾਰ ਮੌਕੇ

By

Published : May 17, 2021, 5:25 PM IST

ਬਠਿੰਡਾ: ਸੂਬੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ ਪਰ ਦੂਸਰੇ ਪਾਸੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਾਈਡਲਾਈਨਜ਼ ਦਾ ਲੋਕਾਂ ਵੱਲੋਂ ਖੁੱਲ੍ਹ ਕੇ ਉਲੰਘਣ ਕੀਤਾ ਜਾ ਰਿਹਾ ਹੈ।

ਬਾਬਾ ਛੋਟਾ ਸਿੰਘ ਮਸਤੂਆਣੇ ਵਾਲਿਆਂ ਦੇ ਸਸਕਾਰ ਮੌਕੇ

ਵਿਸਾਖੀ ਮੌਕੇ ਕੋਰੋਨਾ ਵਾਇਰਸ ਦੇ ਸੰਪਰਕ ’ਚ ਆ ਗਏ ਸਨ ਬਾਬਾ ਛੋਟਾ ਸਿੰਘ

ਇਸ ਮੌਕੇ ਐੱਸਜੀਪੀਸੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਨੇ ਦੱਸਿਆ ਕਿ ਤਲਵੰਡੀ ਸਾਬੋ ਵਿਖੇ ਬਾਬਾ ਛੋਟਾ ਸਿੰਘ ਮਸਤੂਆਣੇ ਵਾਲੇ ਵਿਸਾਖੀ ਮੌਕੇ ਸਮਾਗਮ ਦੌਰਾਨ ਕੋਰੋਨਾ ਵਾਇਰਸ ਦੇ ਸੰਪਰਕ ’ਚ ਆ ਗਏ ਸਨ। ਇਸ ਦੇ ਬਾਵਜੂਦ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਵੇਖਣ ਨੂੰ ਮਿਲਿਆ। ਇਸ ਮੌਕੇ ਵੱਖ ਵੱਖ ਵਰਗਾਂ ਦੇ ਲੋਕ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੇਣ ਲਈ ਪਹੁੰਚੇ ਹੋਏ ਸਨ।

ਜਦੋਂਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸਸਕਾਰ ਮੌਕੇ ਸਿਰਫ ਦੱਸ ਲੋਕਾਂ ਦੇ ਇਕੱਠ ਨੂੰ ਇਜਾਜ਼ਤ ਦਿੱਤੀ ਗਈ ਹੈ ਉਥੇ ਹੀ ਬਾਬਾ ਛੋਟਾ ਸਿੰਘ ਮਸਤੂਆਣਾ ਦੇ ਸਸਕਾਰ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਦਾ ਇਕੱਠਾ ਹੋਣਾ ਕਈ ਤਰ੍ਹਾਂ ਦੇ ਸਵਾਲ ਖੜ੍ਹਾ ਕਰ ਰਿਹਾ ਹੈ।

ਹੁਣ ਵੇਖਣਾ ਇਹ ਹੋਵੇਗਾ ਕਿ ਏਡਾ ਵੱਡਾ ਇਕੱਠ ਕਰਨ ਵਾਲੇ ਲੋਕਾਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਕਰਦਾ ਹੈ ਜਾਂ ਨਹੀਂ।

ਇਹ ਵੀ ਪੜ੍ਹੋ: ਬਲੈਗ ਫੰਗਸ ਨੇ ਪੰਜਾਬ ’ਚ ਦਿੱਤੀ ਦਸਤਕ

ABOUT THE AUTHOR

...view details