ਬਠਿੰਡਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਧਰਮ ਪ੍ਰਚਾਰ ਲਈ ਇੱਕ ਅਹਿਮ ਮੀਟਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ (Meeting at Takht Sri Damdama Sahib) ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਅਗਵਾਈ ਵਿਚ ਕੀਤੀ ਗਈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਆਗੂਆਂ ਤੋਂ ਇਲਾਵਾ ਮਾਲਵੇ ਦੇ ਸਮੂਹ ਪ੍ਰਚਾਰਕਾਂ, ਕਥਾ ਵਾਚਕ ਢਾਡੀ ਕਵੀਸ਼ਰ ਨੇ ਸ਼ਿਰਕਤ ਕੀਤੀ।
ਧਰਮ ਪ੍ਰਚਾਰ ਲਈ ਜ਼ੋਨ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ (Jathedar Sri Akal Takht Sahib) ਨੇ ਸਿੱਖ ਪੰਥ ਨੂੰ ਬਹੁਤ ਸਾਰੀਆਂ ਚੁਣੌਤੀਆਂ ਹੋਣ ਦੇ ਨਾਲ ਨਾਲ ਸਿੱਖ ਸੰਸਥਾਵਾਂ ਨੂੰ ਖ਼ਤਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਉੱਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਤੇਜ਼ ਕਰਨ ਲਈ ਤਿੰਨ ਜ਼ੋਨਾ ਵਿੱਚ ਵੰਡ ਕੇ ਪ੍ਰੋਗਰਾਮ ਕੀਤੇ ਜਾ ਰਹੇ ਹਨ।
ਤਖ਼ਤ ਸਾਹਿਬ ਤੋਂ ਪ੍ਰਚਾਰ: ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ,ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਿੱਖੀ ਪ੍ਰਚਾਰ ਲਈ ਇਨ੍ਹਾਂ ਤਿੰਨ ਖੇਤਰਾਂ ਵਿੱਚ ਵੱਖਰੇ ਵੱਖਰੇ ਰੂਪ ਵਿੱਚ ਧਰਮ ਪ੍ਰਚਾਰ ਲਹਿਰ ਆਉਣ ਵਾਲੇ ਸਮੇਂ ਵਿਚ ਪੇਸ਼ ਕੀਤੀ ਜਾ ਰਹੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਖਾਲਸਾ ਪੰਥ ਨੂੰ ਇਸ ਮੌਕੇ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।