ਬਠਿੰਡਾ:ਜ਼ਿਲ੍ਹੇ ਦੀ ਬੀੜ ਤਲਾਬ ਬਸਤੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਪੂਰੇ ਮਾਮਲੇ ਦੀ ਜਦੋਂ ਵੀਡੀਓ ਵਾਇਰਲ ਹੋਈ ਤਾਂ ਪੁਲਿਸ ਨੇ ਵੀਡੀਓ ਵਿੱਚ ਨਜ਼ਰ ਆ ਰਹੇ ਨੌਜਵਾਨਾਂ ਖਿਲਾਫ ਕਾਰਵਾਈ ਕਰਦਿਆਂ ਉਹਨਾਂ ਨੂੰ ਗਿਰਫ਼ਤਾਰ ਕਰ ਲਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਚ ਓ ਥਾਣਾ ਸਦਰ, ਵਿਨੀਤ ਅਹਲਾਵਤ ਨੇ ਕਿਹਾ ਕਿ ਪੁਲਿਸ ਵੱਲੋਂ ਗਿਰਫ਼ਤਾਰ ਕੀਤੇ ਨੌਜਵਾਨ ਕੋਲੋਂ ਚਿੱਟਾ ਵੀ ਬਰਾਮਦ ਕੀਤਾ ਗਿਆ ਹੈ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ : ਜਦੋਂ ਇਹ ਵੀਡੀਓ ਵਾਇਰਲ ਹੋਈ ਤਾਂ ਪੁਲਿਸ ਨੇ ਉਸੇ ਸਮੇਂ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੇ ਆਪਣੇ ਸੂਤਰਾਂ ਦੀ ਮਦਦ ਨਾਲ ਇਹਨਾਂ ਨਸ਼ਾ ਵੇਚਣ ਵਾਲੇ ਨੌਜਵਾਨਾਂ ਨੂੰ ਕਾਬੂ ਕਰ ਲਿਆ ਤੇ ਦੱਸਿਆ ਕਿ ਨੌਜਵਾਨ ਕੋਲੋਂ 2 ਗ੍ਰਾਮ ਚਿੱਟਾ ਵੀ ਬਰਾਮਦ ਕੀਤੀ ਗਿਆ ਹੈ। ਇਸ ਦੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਖਿਲਾਫ ਐਕਸ਼ਨ ਕਰਨ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਜੋ ਨਸ਼ਾ ਕਰਨ ਵਾਲੇ ਹਨ ਉਹਨਾਂ ਨੂੰ ਇਲਾਜ ਲਈ ਭੇਜਿਆ ਜਾਵੇਗਾ।
- Protest against Sukhbir Badal: ਫਰੀਦਕੋਟ 'ਚ ਸੁਖਬੀਰ ਬਾਦਲ ਦੇ ਕਾਫ਼ਲੇ ਦਾ ਵਿਰੋਧ, ਅਕਾਲੀ ਵਰਕਰਾਂ 'ਤੇ ਲੱਗੇ ਵਿਰੋਧ ਕਰਨ ਵਾਲੇ ਨੌਜਵਾਨਾਂ ਦੀ ਕੁੱਟਮਾਰ ਦੇ ਇਲਜ਼ਾਮ
- SC NEET PG candidate: NEET PG ਲਈ OCI ਕਾਰਡ ਧਾਰਕ ਵਿਦਿਆਰਥੀ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਜਾਣੋ ਕੀ ਹੈ ਮਾਮਲਾ
- Panchayats Dissolution Case: ਦੋ ਅਫ਼ਸਰਾਂ ਨੂੰ ਬਰਖ਼ਾਸਤ ਕਰਕੇ ਸਰਕਾਰ ਨੇ ਝਾੜਿਆ ਪੱਲਾ! ਕੀ ਅਫ਼ਸਰ ਲੈ ਸਕਦੇ ਹਨ ਸਰਕਾਰੀ ਫ਼ੈਸਲੇ ? ਦੇਖੋ ਖਾਸ ਰਿਪੋਰਟ