ਬਠਿੰਡਾ: ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦਾ ਪੰਜਾਬ ਦੇ ਕਿਸਾਨ ਲਗਤਾਰ ਵਿਰੋਧ ਕਰ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਜਮ ਕੇ ਅਵਾਜ਼ ਚੁੱਕੀ ਜਾ ਰਹੀ ਹੈ। ਇਸੇ ਲੜੀ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਹਲਕਾ ਤਲਵੰਡੀ ਸਾਬੋ ਯੂਨਿਟ ਵੱਲੋਂ ਹਲਕੇ ਦੇ ਪਿੰਡ ਜੀਵਨ ਸਿੰਘ ਵਾਲਾ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੇ ਪਿੰਡ ਬਾਦਲ ਤੱਕ ਟਰੈਕਟਰ ਰੈਲੀ ਦਾ ਆਯੋਜਨ ਕੀਤਾ।
ਖੇਤੀ ਆਰਡੀਨੈਂਸ ਵਿਰੁੱਧ ਟਰੈਕਟਰ ਮਾਰਚ ਰਾਹੀਂ ਬਾਦਲ ਪਿੰਡ 'ਚ ਗਰਜੇ 'ਆਪ' ਵਰਕਰ - punjab farmers
ਖੇਤੀ ਆਰਡੀਨੈਂਸਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਟਰੈਕਟਰ ਟਰਾਲੀਆਂ 'ਤੇ ਚੜ੍ਹ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਘਰ ਦਾ ਘਿਰਾਓ ਕੀਤਾ ਗਿਆ।
ਰੋਸ ਰੈਲੀ ਦੀ ਅਗਵਾਈ ਕਰ ਰਹੇ ਹਲਕੇ ਦੀ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਨੇ ਪਹਿਲਾ ਖੇਤੀ ਆਰਡੀਨੈਸ ਦਾ ਸਮਰਥਨ ਕੀਤਾ ਪਰ ਲੋਕਾਂ ਦੇ ਰੋਸ ਨੂੰ ਦੇਖਦੇ ਹੋਏ ਹੁਣ ਯੂ-ਟਰਨ ਲੈ ਕੇ ਉਸ ਦੇ ਵਿਰੋਧ ਵਿੱਚ ਆਏ ਹਨ ਅਤੇ ਨਾਲ ਹੀ ਉਨ੍ਹਾਂ ਨੇ ਅਕਾਲੀ ਦਲ ਵੱਲੋਂ ਲਏ ਯੂ-ਟਰਨ ਦਾ ਆਮ ਆਦਮੀ ਪਾਰਟੀ ਵੱਲੋਂ ਸਵਾਗਤ ਕਰਦੇ ਹੋਏ ਮੰਗ ਕੀਤੀ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਕਿਸਾਨ ਸੰਘਰਸ਼ 'ਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਸਮਾਂ ਆਰਡੀਨੈਂਸ ਵਾਪਸ ਨਹੀਂ ਕੀਤੇ ਜਾਂਦੇ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ।
ਬਲਜਿੰਦਰ ਕੌਰ ਨੇ ਕਿਹਾ ਕਿ ਕੇਂਦਰ ਵਿੱਚ ਸੁਖਬੀਰ ਬਾਦਲ ਆਰਡੀਨੈਂਸ ਬਿੱਲ ਦੇ ਖਿਲਾਫ਼ ਵੋਟ ਪਾ ਰਹੇ ਹਨ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੇਂਦਰੀ ਹਰਸਿਮਰਤ ਕੌਰ ਬਾਦਲ ਆਰਡੀਨੈਂਸ ਬਿੱਲ ਦਾ ਪ੍ਰਚਾਰ ਕਰ ਰਹੇ ਹਨ। ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਦੇ ਚੱਕਰ ਵਿੱਚ ਹੀ ਅਕਾਲੀ ਦਲ ਅਤੇ ਕਾਂਗਰਸ ਦੋਨੋਂ ਹੀ ਇਸ ਬਿੱਲ ਦੇ ਹੱਕ ਵਿੱਚ ਹਨ।