ਪੰਜਾਬ

punjab

ETV Bharat / state

'ਦਿੱਲੀ ਦਾ ਵੋਟਰ ਸੂਝਵਾਨ, ਕੰਮ ਦੇ ਆਧਾਰ 'ਤੇ ਪਾਈ ਵੋਟ' - ਰੁਪਿੰਦਰ ਰੂਬੀ

ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ।

Rupinder Ruby
ਰੁਪਿੰਦਰ ਰੂਬੀ

By

Published : Feb 11, 2020, 11:49 AM IST

ਬਠਿੰਡਾ: ਦਿੱਲੀ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਜੋ ਰੁਝਾਨ ਆਏ ਹਨ ਉਸ ਮੁਤਾਬਕ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ। ਇਸ ਨੂੰ ਲੈ ਕੇ ਬਠਿੰਡਾ ਦਿਹਾਤੀ ਤੋਂ ਆਪ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ।

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ: ਰੁਪਿੰਦਰ ਰੂਬੀ

ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਦੇ ਕਾਫੀ ਕੰਮ ਕਰਾਏ ਗਏ ਹਨ ਜਿਵੇਂ ਕਿ ਸਮਾਰਟ ਸਕੂਲ, ਮੁਹੱਲਾ ਕਲੀਨਿਕ ਅਤੇ ਮਹਿਲਾਵਾਂ ਲਈ ਮੁਫ਼ਤ ਬੱਸ ਸੇਵਾ। ਉਨ੍ਹਾਂ ਨੇ ਦੱਸਿਆ ਕਿ ਦਿੱਲੀ ਦੇ ਲੋਕ ਕਾਫੀ ਸੂਝਵਾਨ ਹਨ ਇਸ ਲਈ ਉਹ ਵਿਕਾਸ ਨੂੰ ਵੋਟਾਂ ਪਾਉਣਗੇ ਨਾ ਕਿ ਕਿਸੇ ਵਿਸ਼ੇਸ਼ ਪਾਰਟੀ ਨੂੰ।

ਵਿਧਾਇਕ ਰੂਬੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਜਿੱਤ ਜਾਵੇਗੀ ਅਤੇ ਦਿੱਲੀ ਵਿੱਚ ਤੀਸਰੀ ਵਾਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਚੋਣ ਨਤੀਜਿਆਂ ਦਾ ਪ੍ਰਭਾਵ 2022 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਦਿਖੇਗਾ ਕਿਉਂਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਜਾ ਕੇ ਗਲਤ ਪ੍ਰਚਾਰ ਕੀਤਾ ਕਿ ਪੰਜਾਬ ਵਿੱਚ ਸਮਾਰਟ ਸਕੂਲ ਕਾਂਗਰਸ ਵੱਲੋਂ ਬਣਾਏ ਗਏ ਹਨ। ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਕੋਈ ਦੂਜੀ ਪਾਰਟੀ ਲੋਕਾਂ ਦੇ ਹਿੱਤਾਂ ਬਾਰੇ ਬਿਲਕੁਲ ਨਹੀਂ ਸੋਚਦੀ। ਇਸ ਕਰਕੇ ਸਾਰੇ ਦੇਸ਼ ਵਾਸੀਆਂ ਨੂੰ ਉਮੀਦ ਹੈ ਕਿ ਅਰਵਿੰਦ ਕੇਜਰੀਵਾਲ ਹੀ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਨਣਗੇ।

ABOUT THE AUTHOR

...view details