ਬਠਿੰਡਾ: ਮਲੋਟ ਰੋਡ 'ਤੇ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਿਸ ਵੇਲੇ ਵਾਹਨ ਦੀ ਚਪੇਟ ਵਿੱਚ ਆ ਕੇ ਇੱਕ ਕਾਰ ਸਵਾਰ ਦੀ ਮੌਤ ਤੇ 2 ਤੋਂ ਵੱਧ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਿਕ ਮ੍ਰਿਤਕ ਲੁਧਿਆਣਾ ਦਾ ਰਹਿਣ ਵਾਲਾ ਸੀ ਤੇ ਆਪਣੇ ਪਰਿਵਾਰ ਨਾਲ ਲੁਧਿਆਣਾ ਤੋਂ ਅਬੋਹਰ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ ਅਗਮਦੀਪ ਵਜੋਂ ਹੋਈ ਹੈ।
ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ, 2 ਤੋਂ ਵੱਧ ਜ਼ਖ਼ਮੀ - Accident
ਬਠਿੰਡਾ ਦੇ ਮਲੋਟ ਰੋਡ 'ਤੇ ਵਾਹਨ ਦੀ ਚਪੇਟ ਵਿੱਚ ਆ ਕੇ ਇੱਕ ਕਾਰ ਸਵਾਰ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।

ਸੜਕ ਹਾਦਸਾ
ਲੁਧਿਆਣਾ ਵਾਸੀ ਸਤਵਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਥਾਣਾ ਸਦਰ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।