ਬਠਿੰਡਾ: ਪੰਜਾਬ ਸਰਕਾਰ ਵੱਲੋਂ ਹਾੜ੍ਹੀ ਦੀ ਫ਼ਸਲ ਦੀ ਖ਼ਰੀਦ ਸਬੰਧੀ ਮਿਤੀ 10 ਅਪ੍ਰੈਲ ਤੈਅ ਕੀਤੀ ਗਈ ਸੀ ਪਰ ਤੈਅ ਮਿਤੀ ’ਤੇ ਸਰਕਾਰ ਵੱਲੋਂ ਫ਼ਸਲਾਂ ਦੀ ਖਰੀਦ ਸਬੰਧੀ ਦਾਅਵਿਆਂ ਦੀ ਉਸ ਸਮੇਂ ਫ਼ੂਕ ਨਿਕਲ ਗਈ, ਜਦੋਂ ਮੰਡੀ ਵਿੱਚ ਫ਼ਸਲ ਲੈ ਕੇ ਮੰਡੀ ’ਚ ਪਹੁੰਚੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਮੰਡੀ ਵਿੱਚ ਨਾ ਹੀ ਪੀਣ ਦੇ ਪਾਣੀ ਦਾ ਪ੍ਰਬੰਧ ਹੈ ਅਤੇ ਨਾ ਹੀ ਲਾਈਟਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਮਾਰਕੀਟ ਕਮੇਟੀ ਵਾਲਿਆਂ ’ਤੇ ਗੰਭੀਰ ਆਰੋਪ ਲਾਉਂਦਿਆ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਜਾਰੀ ਕੀਤੀਆਂ ਗਾਈਡਲਾਈਂਸ ਦੀ ਪਾਲਣਾ ਵੀ ਨਹੀਂ ਕੀਤੀ ਜਾ ਰਹੀ।
ਖਰੀਦ ਸਰਕਾਰੀ ਪ੍ਰਬੰਧਾਂ ਦੇ ਦਾਅਵਿਆਂ ਦੀ ਨਿਕਲੀ ਫੂਕ ਉਧਰ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਰਹਿੰਦੇ ਕੰਮ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਉਨ੍ਹਾਂ ਵੱਲੋਂ ਸੈਨੇਟਾਈਜ਼ਰ ਅਤੇ ਫੇਸ ਮਾਸਕ ਦਾ ਪ੍ਰਬੰਧ ਕੀਤਾ ਗਿਆ ਹੈ।
ਦੂਜੇ ਪਾਸੇ ਸਿੱਧੀ ਅਦਾਇਗੀ ਨੂੰ ਲੈ ਕੇ ਪੰਜਾਬ ਆੜ੍ਹਤੀ ਐਸੋਸੀਏਸ਼ਨ ਵੱਲੋਂ ਮੰਡੀਆਂ ਵਿੱਚ ਖ਼ਰੀਦ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਚੱਲਦੇ ਅੱਜ ਬਠਿੰਡਾ ਦੀ ਅਨਾਜ ਮੰਡੀ ਵਿਚ ਆੜ੍ਹਤੀਆਂ ਵੱਲੋਂ ਕੋਈ ਵੀ ਖਰੀਦ ਨਹੀਂ ਕੀਤੀ ਗਈ। ਇਸ ਮੌਕੇ ਆੜ੍ਹਤੀਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨਾਲ ਚੱਲ ਰਹੀ ਮੀਟਿੰਗ ਵਿੱਚ ਕੋਈ ਫੈਸਲਾ ਆਉਣ ਤੋਂ ਬਾਅਦ ਖਰੀਦ ਸਬੰਧੀ ਕੋਈ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ: ਕਿੰਨਰ ਸਮਾਜ ਦੀ ਚੜ੍ਹਾਈ: ਬਾਬਾ ਪ੍ਰਵੀਨ ਕੁਮਾਰ ਦੀਨਾਨਗਰ ਦੇ ਉਪ ਪ੍ਰਧਾਨ ਨਿਯੁਕਤ