ਬਠਿੰਡਾ: ਭਲਕੇ 14 ਫਰਵਰੀ ਨੂੰ ਹੋਣ ਜਾ ਰਹੀਆਂ ਸਥਾਨਕ ਚੋਣਾਂ ਨੂੰ ਲੈ ਕੇ ਅੱਜ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਮਲੂਕਾ ਅਤੇ ਸਾਬਕਾ ਬਠਿੰਡਾ ਤੋਂ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਸਿਕੰਦਰ ਮਲੂਕਾ ਨੇ ਕਾਂਗਰਸ ਪਾਰਟੀ ਉੱਤੇ ਚੋਣਾਂ ਦੌਰਾਨ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਅਤੇ ਆਖਿਆ ਕਿ ਕਾਂਗਰਸ ਸਰਕਾਰ ਨੇ ਐੱਸਐੱਚਓ ਦੇ ਰਾਹੀਂ ਅਕਾਲੀ ਪਾਰਟੀ ਦੇ ਵਰਕਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ।
ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਦੱਸਿਆ ਕਿ ਬਠਿੰਡਾ ਵਿੱਚ ਤਾਇਨਾਤ ਐਸਐਚਓ ਤਜਿੰਦਰ ਸਿੰਘ ਨੇ ਅਕਾਲੀ ਦਲ ਪਾਰਟੀ ਦੇ ਵਰਕਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਇਸ ਤੋਂ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ ਕਿ ਇਹ ਚੋਣਾਂ ਫ੍ਰੀ ਐਂਡ ਫੇਅਰ ਇਲੈਕਸ਼ਨ ਹੋਣਗੇ।