ਬਠਿੰਡਾ : ਬੇਅਦਬੀ ਦੇ ਡਰ ਕਾਰਨ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕਰ ਰਿਹਾ, ਹਾਲਾਂਕਿ ਹਰਸਿਮਰਤ ਦੋ ਵਾਰ ਬਠਿੰਡਾ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੀ ਹੈ।
ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਨੇ ਕੀਤਾ।
ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਜਿੰਦਰ ਕੌਰ ਨੇ ਅੱਜ ਮਾਨਸਾ ਜ਼ਿਲੇ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਅਕਾਲੀ ਦਲ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਾਰਨ ਲੋਕਾਂ ਵਿੱਚ ਅਕਾਲੀ ਦਲ ਪ੍ਰਤੀ ਰੋਸ ਹੈ। ਇਸ ਲਈ ਅਕਾਲੀ ਦਲ ਹਰਸਿਮਰਤ ਕੌਰ ਬਾਦਲ ਨੂੰ ਆਪਣਾ ਉਮੀਦਵਾਰ ਐਲਾਨ ਨਹੀਂ ਕਰ ਰਿਹਾ, ਉਨ੍ਹਾਂ ਕਿਹਾ ਕਿ ਪਾਰਟੀ ਨੇ ਹੁਕਮ ਦਿੱਤਾ ਹੈ ਕਿ ਉਹ ਬਠਿੰਡਾ ਤੋਂ ਚੋਣ ਲੜ ਰਹੇ ਹਨ।
ਉਨ੍ਹਾਂ ਕਾਂਗਰਸ 'ਤੇ ਵਾਅਦਾ ਖਿਲਾਫ਼ੀ ਦੇ ਦੋਸ਼ ਲਾਏ ਹਨ ਕਿ ਕਾਂਗਰਸ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਦੇ ਚਲਦਿਆਂ ਲੋਕ ਕਾਂਗਰਸ ਤੋਂ ਦੁੱਖੀ ਹਨ। ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਚੋਣ ਲੜਨ ਲਈ ਤਿਆਰ ਨਹੀਂ ਸੀ ਇਸ ਲਈ ਉਨ੍ਹਾਂ ਦੀ ਸਹਿਮਤੀ ਦੇ ਕਾਰਨ ਹੀ ਹਰਬੰਸ ਕੌਰ ਦੂਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।