ਪੰਜਾਬ

punjab

ETV Bharat / state

Amrita Waring Reached House of Mela Singh : ਗੋਲੀਆਂ ਮਾਰ ਕੇ ਕਤਲ ਕੀਤੇ ਵਪਾਰੀ ਮੇਲਾ ਦੇ ਘਰ ਪਹੁੰਚੇ ਅੰਮ੍ਰਿਤਾ ਵੜਿੰਗ, ਕਿਹਾ-ਸੂਬੇ ਵਿੱਚ ਅਮਨ ਕਾਨੂੰਨ ਦੇ ਬਹੁਤ ਮਾੜੇ ਹਾਲਾਤ

ਬਠਿੰਡਾ ਵਿੱਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਵਪਾਰੀ ਹਰਜਿੰਦਰ ਸਿੰਘ ਮੇਲਾ (Amrita Waring reached House of Mela Singh) ਦੇ ਘਰ ਅਫਸੋਸ ਅੰਮ੍ਰਿਤਾ ਵੜਿੰਗ ਕਾਰਨ ਪਹੁੰਚੇ ਹਨ।

Amrita Waring reached the house of the Mela who was shot and killed due to regret
Amrita Waring Reached House of Mela Singh : ਗੋਲੀਆਂ ਮਾਰ ਕੇ ਕਤਲ ਕੀਤੇ ਗਏ ਮੇਲਾ ਦੇ ਘਰ ਅਫ਼ਸੋਸ ਕਾਰਨ ਪਹੁੰਚੇ ਅੰਮ੍ਰਿਤਾ ਵੜਿੰਗ

By ETV Bharat Punjabi Team

Published : Nov 2, 2023, 8:02 PM IST

ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਬਠਿੰਡਾ :ਪਿਛਲੇ ਦਿਨੀ ਬਠਿੰਡਾ ਦੇ ਮਾਰ ਰੋਡ ਉੱਤੇ ਵਪਾਰ ਮੰਡਲ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਉਰਫ ਮੇਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਮੇਲਾ ਦੇ ਪਰਿਵਾਰ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਉਰਫ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਅਫਸੋਸ ਕਰਨ ਪਹੁੰਚੇ ਹਨ।

ਮੁੱਖ ਮੰਤਰੀ ਤੋਂ ਮੰਗਿਆ ਅਸਤੀਫ਼ਾ :ਇਸ ਮੌਕੇ ਪਰਿਵਾਰ ਨਾਲ ਅਫਸੋਸ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਗੋਲੀ ਕਾਂਡ ਵਾਪਰ ਰਹੇ ਹਨ ਅਤੇ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਸ਼ਰੇਆਮ ਗੈਂਗਸਟਰਾਂ ਵੱਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਪੰਜਾਬ ਦਾ ਮੁੱਖ ਮੰਤਰੀ ਦੂਸਰੇ ਸੂਬਿਆਂ ਵਿੱਚ ਚੋਣ ਪ੍ਰਚਾਰ ਕਰ ਰਿਹਾ ਹੈ। ਜੇਕਰ ਹਾਲੇ ਵੀ ਸਰਕਾਰ ਵੱਲੋਂ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਨਹੀਂ ਕੀਤੀ ਜਾ ਸਕਦੀ ਤਾਂ ਉਹ ਅਸਤੀਫਾ ਦੇਣ ਕਿਉਂਕਿ ਪੰਜਾਬ ਸਰਕਾਰ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ ਹੋਈ ਉਹਨਾਂ ਕਿਹਾ ਕਿ ਹੁਣ ਤੱਕ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਵੀ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਹਨ ਦੋਸ਼ੀ ਹਾਲੇ ਤੱਕ ਫੜੇ ਨਹੀਂ ਗਏ। ਇਹ ਸਮਝ ਨਹੀਂ ਆ ਰਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉੱਤੇ ਕਿਸਦਾ ਦਬਾਅ ਹੈ ਕਿ ਉਹ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਹੀਂ ਕਰ ਰਿਹਾ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਠਿੰਡਾ ਦੇ ਮਾਲ ਰੋਡ 'ਤੇ ਵਪਾਰੀ ਆਗੂ ਹਰਜਿੰਦਰ ਸਿੰਘ ਮਾਲੀ ਦਾ ਕਤਲ ਅਣਪਛਾਤੇ ਹਮਲਾਵਰਾਂ ਨੇ ਚਿੱਟੇ ਦਿਨ ਗੋਲੀਆਂ ਮਾਰ ਕੇ ਕਰ ਦਿੱਤਾ ਸੀ। ਇਸ ਕਤਲ ਦੇ ਮਾਮਲੇ ਵਿੱਚ ਹੁਣ ਮੋਹਾਲੀ ਦੇ ਜ਼ੀਰਕਪੁਰ 'ਚ ਗੈਂਗਸਟਰ ਨਾਲ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਗੈਂਗਸਟਰ ਲਵਪ੍ਰੀਤ ਲਵੀ (Gangster Lovepreet Lavi arrested) ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਿਕ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਲਵਪ੍ਰੀਤ ਨੇ ਹੀ ਬਠਿੰਡਾ ਵਿੱਚ ਵਪਾਰੀ ਆਗੂ ਹਰਜਿੰਦਰ ਸਿੰਘ ਨੂੰ ਗੋਲੀ ਮਾਰ ਕੇ ਕਤਲ ਕੀਤਾ ਸੀ।

ABOUT THE AUTHOR

...view details