ਬਠਿੰਡਾ:ਸਿੱਖ ਮੁੱਦਿਆਂ ਨੂੰ ਲੈ ਕੇ ਪ੍ਰਚਾਰ ਤੇ ਪ੍ਰਸਾਰ ਕਰ ਰਹੇ ਵਾਰਿਸ ਪੰਜਾਬ ਦੀ ਜਥੇਬੰਦੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੋਲਣਾ ਮਹਿੰਗਾ ਪੈ ਗਿਆ ਹੈ। ਬਠਿੰਡਾ ਦੇ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ Amritpal Singh lawyer Harpal Singh Khara ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਪੱਸ਼ਟੀਕਰਨ issued notice to Amarinder Singh Raja Warring ਮੰਗਿਆ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜੋ ਡੀ.ਜੀ.ਪੀ ਨੂੰ ਸ਼ਿਕਾਇਤ ਭੇਜੀ ਹੈ ਕਿ ਉਹ ਸਪੱਸ਼ਟੀਕਰਨ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ਼ ਮਾਣਯੋਗ ਅਦਾਲਤ ਰਾਹੀਂ ਕਾਰਵਾਈ ਕਰਵਾਉਣਗੇ।
ਇਸ ਦੌਰਾਨ ਗੱਲਬਾਤ ਦੌਰਾਨ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਪਿਛਲੀ ਦਿਨੀਂ ਵੱਖ ਵੱਖ ਟੀਵੀ ਚੈਨਲਾਂ ਉੱਪਰ ਕਾਂਗਰਸ ਦੇ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵਾਰਿਸ ਪੰਜਾਬ ਦੀ ਜਥੇਬੰਦੀ ਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਫੀ ਕੂੜ ਪ੍ਰਚਾਰ ਕੀਤਾ ਗਿਆ ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਕਾਂਗਰਸ ਵੱਲੋਂ ਹਮੇਸ਼ਾ ਹੀ ਸਿੱਖਾਂ ਦੇ ਵਿਰੁੱਧ ਬੋਲਿਆ ਜਾਂਦਾ ਰਿਹਾ ਹੈ।