ਬਠਿੰਡਾ: 15 ਅਗਸਤ ਦਾ ਸ਼ੁਭ ਦਿਹਾੜਾ ਅੱਜ ਦੇਸ਼ ਵਿੱਚ ਜਿੱਥੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਆਂਗਣਵਾੜੀ ਵਰਕਰਾਂ ਵੱਲੋਂ ਸਿਰ ਉੱਤੇ ਕਾਲੀਆਂ ਚੁੰਨੀਆਂ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਿਨਟ ਮੰਤਰੀਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ। ਪਿਛਲੇ ਲੰਮੇਂ ਸਮੇਂ ਤੋਂ ਆਪਣੀਆਂ ਮੰਗਾ ਨੂੰ ਲੈਕੇ ਸੰਘਰਸ਼ ਕਰ ਰਹੀਆਂ ਆਂਗਨਵਾੜੀ ਵਰਕਰਾਂ ਵੱਲੋਂ ਅੱਜ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਕੋਠੀ ਦਾ ਕਾਲੀਆਂ ਚੁੰਨੀਆਂ ਲੈ ਕੇ ਘਿਰਾਓ ਕੀਤਾ ਗਿਆ।
ਆਜ਼ਾਦੀ ਦਿਹਾੜੇ 'ਤੇ ਆਂਗਣਵਾੜੀ ਵਰਕਰਾਂ ਨੇ ਵਿਧਾਇਕ ਦੇ ਘਰ ਦਾ ਕੀਤਾ ਘਿਰਾਓ, ਸਿਰ 'ਤੇ ਕਾਲੀਆਂ ਚੁੰਨੀਆਂ ਲੈਕੇ ਜਤਾਇਆ ਰੋਸ - ਵਿਧਾਇਕ ਜਗਰੂਪ ਗਿੱਲ ਦੇ ਘਰ ਦਾ ਘਿਰਾਓ
ਬਠਿੰਡਾ ਵਿੱਚ ਆਂਗਣਵਾੜੀ ਵਰਕਰਾਂ ਨੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਦਾ ਆਜ਼ਾਦੀ ਦਿਹਾੜੇ ਮੌਕੇ ਸਿਰ ਉੱਤੇ ਕਾਲੀਆਂ ਚੁੰਨੀਆਂ ਲੈਕੇ ਘਿਰਾਓ ਕੀਤਾ। ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ 11 ਮਹੀਨਿਆਂ ਤੋਂ ਤਨਖਾਹ ਨਹੀ ਮਿਲੀ ਉਹ ਕਿਸ ਉਮੀਦ ਉੱਤੇ ਆਜ਼ਾਦੀ ਦਿਹਾੜਾ ਮਨਾਉਣ। ਦੂਜੇ ਪਾਸੇ ਵਿਧਾਇਕ ਨੇ ਮੰਗਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਹੈ।
ਵਿਧਾਇਕ ਦੇ ਘਰ ਦਾ ਕੀਤਾ ਘਿਰਾਓ: ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਹਨਾਂ ਨੂੰ ਪਿਛਲੇ 10 ਮਹੀਨਿਆਂ ਤੋਂ ਮਾਣ ਪਤਾ ਨਹੀਂ ਮਿਲਿਆ। ਜਿਸ ਕਾਰਣ ਉਨ੍ਹਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਸਰਕਾਰ ਨੂੰ ਬਾਰ-ਬਾਰ ਬੇਨਤੀ ਕਰਨ ਦੇ ਬਾਵਜੂਦ ਉਹਨਾਂ ਦਾ ਮਾਣ ਭੱਤਾ ਨਹੀਂ ਭੇਜਿਆ ਜਾ ਰਿਹਾ ਜਿਸ ਕਾਰਨ ਮਜਬੂਰਨ ਅੱਜ ਉਨ੍ਹਾਂ ਵੱਲੋਂ ਬਠਿੰਡਾ ਤੋਂ ਵਧਾਇਕ ਜਗਰੂਪ ਸਿੰਘ ਗਿੱਲ ਦੀ ਕੋਠੀ ਦਾ ਕਾਲੀਆਂ ਚੁੰਨੀਆਂ ਲੈ ਕੇ ਘਿਰਾਓ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ 11 ਮਹੀਨਿਆਂ ਤੋਂ ਉਹਨਾਂ ਦਾ ਮਾਣਭੱਤਾ ਨਹੀਂ ਦਿੱਤਾ ਜਿਸ ਕਾਰਣ ਘਰ ਦੇ ਆਰਥਿਕ ਹਾਲਾਤ ਬਹੁਤ ਮਾੜੇ ਹੋ ਗਏ ਹਨ ਅਤੇ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੈ।
- ਲਾਪਤਾ ਹੋਏ ਮਾਸੂਮ ਦੀ ਲਾਸ਼ ਪਾਣੀ ਦੇ ਸੂਏ 'ਚੋਂ ਹੋਈ ਬਰਾਮਦ, ਪਿਤਾ ਨੇ ਹੀ ਕਤਲ ਦੀ ਰਚੀ ਸੀ ਸਾਜ਼ਿਸ਼
- Junior Woman Coach Suspended: ਮੰਤਰੀ ਸੰਦੀਪ ਸਿੰਘ 'ਤੇ ਇਲਜ਼ਾਮ ਲਾਉਣ ਵਾਲੀ ਮਹਿਲਾ ਕੋਚ ਮੁਅੱਤਲ, ਖੇਡ ਵਿਭਾਗ ਨੇ ਜਾਰੀ ਕੀਤੇ ਹੁਕਮ
- Independence Day 2023: ਪੀਐਮ ਮੋਦੀ ਨੇ ਲਾਲ ਕਿਲ੍ਹੇ ਤੋਂ ਲਹਿਰਾਇਆ ਰਾਸ਼ਟਰੀ ਝੰਡਾ, ਪੀਐਮ ਮੋਦੀ ਨੇ ਲਾਲ ਕਿਲ੍ਹੇ ਤੋਂ ਮਣੀਪੁਰ ਵਿੱਚ ਸ਼ਾਂਤੀ ਦੀ ਕੀਤੀ ਅਪੀਲ
ਮੰਗਾਂ ਨਾ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਬਾਕਾਇਦਾ ਕਈ ਵਾਰ ਸਰਕਾਰੀ ਨੁਮਾਇੰਦਿਆਂ ਨਾਲ ਬੈਠਕ ਹੋਣ ਦੇ ਬਾਵਜੂਦ ਉਹਨਾਂ ਦਾ ਮਾਣਭੱਤਾ ਰਿਲੀਜ਼ ਨਹੀਂ ਕੀਤਾ ਜਾ ਰਿਹਾ। ਮਜਬੂਰਨ ਉਨ੍ਹਾਂ ਨੂੰ ਪ੍ਰਦਰਸ਼ਨ ਦੇ ਰਾਹ ਤੁਰਨਾ ਪਿਆ ਹੈ ਪਰ ਜੇ ਸਰਕਾਰ ਹਾਲੇ ਵੀ ਉਨ੍ਹਾਂ ਦਾ ਮਾਣ ਪਤਾ ਰਿਲੀਜ਼ ਨਹੀਂ ਕਰਦੀ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕਰਨਗੇ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਉਹਨਾਂ ਦੀ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਤ ਕੈਬਿਨਟ ਮੰਤਰੀ ਡਾਕਟਰ ਬਲਜੀਤ ਕੌਰ ਨਾਲ ਕਈ ਬੈਠਕਾਂ ਹੋ ਚੁੱਕੀਆਂ ਹਨ ਪਰ ਹਾਲੇ ਤੱਕ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ। ਜਿਸ ਕਾਰਨ ਮਜਬੂਰਨ ਉਨ੍ਹਾਂ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਕੈਬਿਨਟ ਮਨਿਸਟਰਾਂ ਦੇ ਘਰਾਂ ਅੱਗੇ ਕਾਲੀਆਂ ਚੁੰਨੀਆਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ। ਜਦੋਂ ਤੱਕ ਉਨ੍ਹਾਂ ਨੂੰ ਤਨਖਾਹਾਂ ਨਹੀਂ ਮਿਲ ਜਾਂਦੀਆਂ