ਬਠਿੰਡਾ : ਪੰਜਾਬ ਸਰਕਾਰ ਵੱਲੋਂ ਰਾਸ਼ਨ ਕਾਰਡ ਦੀ ਵੈਰੀਫਿਕੇਸ਼ਨ ਕਰਵਾਉਣ ਤੋਂ ਬਾਅਦ ਲਗਾਤਾਰ ਰਾਸ਼ਨ ਕਾਰਡ ਕੱਟੇ ਜਾ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਬਠਿੰਡਾ ਵਿੱਚ ਤਾਜ਼ੀ ਘਟਨਾ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਰਾਸ਼ਨ ਕਾਰਡ ਕੱਟੇ ਜਾਣ ਤੋਂ ਖ਼ਫ਼ਾ ਇਕ ਨੌਜਵਾਨ ਸਭਾ ਲੈ ਕੇ ਡੀਪੂ ਹੋਲਡਰ ਦੇ ਬਤੌਰ ਹੈਲਪਰ ਕੰਮ ਕਰ ਰਹੇ ਨੌਜਵਾਨ ਦੇ ਘਰ ਜਾ ਵੜਿਆ ਅਤੇ ਉਸ ਨਾਲ ਕੁੱਟਮਾਰ ਕੀਤੀ। ਪ੍ਰਤੱਖਦਰਸ਼ੀਆਂ ਵਿਚੋਂ, ਸੀਮਾ ਨੇ ਦੱਸਿਆ ਕਿ ਅਸ਼ਵਨੀ ਚਾਵਲਾ ਨਾਮਕ ਨੌਜਵਾਨ ਦਾ ਰਾਸ਼ਨ ਕਾਰਡ ਕੱਟਿਆ ਗਿਆ ਸੀ, ਜਿਸ ਤੋਂ ਖਫਾ ਹੋ ਅਸ਼ਵਨੀ ਸ਼ਰਮਾ ਵੱਲੋਂ ਸੁਰਿੰਦਰ ਪਾਲ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਕੀਤੀ ਗਈ, ਜਿਸ ਦੀ ਵੀਡੀਓ ਵੀ ਬਣੀ ਹੋਈ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ :ਉਧਰ ਡੀਪੂ ਹੋਲਡਰ ਸੁਰਿੰਦਰਪਾਲ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਹਨ, ਪਰ ਇਸ ਦੌਰਾਨ ਹੀ ਅਸ਼ਵਨੀ ਚਾਵਲਾ ਦਾ ਰਾਸ਼ਨ ਕਾਰਡ ਕੱਟਿਆ ਗਿਆ। ਇਸ ਸਬੰਦੀ ਜਦੋਂ ਉਸ ਨੂੰ ਪਤਾ ਲੱਗਾ ਤਾਂ ਉਹ ਤੈਸ਼ ਵਿੱਚ ਆ ਗਿਆ ਅਤੇ ਘਰ ਤੋਂ ਟੰਬਾ ਚੱਕ ਲਿਆਇਆ ਅਤੇ ਹਮਲਾ ਕਰ ਦਿੱਤਾ। ਉਨ੍ਹਾਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਹੈ ਅਤੇ ਹਮਲਾਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।